ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਦੀ ਮਨਾਹੀ- ਜਿਲ੍ਹਾ ਮੈਜਿਸਟਰੇਟ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਪੰਜਾਬ ਲੋਕ ਸਭਾ ਚੋਣਾ ਸੰਬੰਧੀ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 30 ਮਈ 2024 ਦੀ ਸ਼ਾਮ 06:00 ਵਜੇ ਤੋਂ ਮਿਤੀ 01 ਜੂਨ 2024 ਦੀ ਸ਼ਾਮ ਵੋਟਾਂ ਪੈਣ ਤੱਕ ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਅਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ/ਕਰਮਚਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਸਟਾਫ਼, ਬੀ.ਐਲ.ਓ, ਸੈਕਟਰ ਅਫਸਰ, ਚੋਣਾਂ ਨਾਲ ਸੰਬੰਧਿਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ। ਇਹਨਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Author : Malout Live