District News

ਸ਼ਹੀਦ ਪੁਲਿਸ ਮੁਲਾਜਮ ਸਿਪਾਹੀ ਗੁਰਮੇਲ ਸਿੰਘ ਦੀ ਯਾਦ ਵਿੱਚ ਸਕੂਲ ਵਿੱਚ ਲਗਾਇਆ ਸੈਮੀਨਾਰ

ਸ਼ਹੀਦ ਪੁਲਿਸ ਮੁਲਾਜ਼ਮਾਂ ਤੇ ਸਾਨੂੰ ਹਮੇਸ਼ਾਂ ਮਾਨ ਰਹੇਗਾ: ਐੱਸ.ਐੱਚ.ਓ ਰਵਿੰਦਰ ਕੌਰ ਬਰਾੜ੍ਹ

ਮਲੋਟ:- ਮਾਨਯੋਗ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ.ਸਰਬਜੀਤ ਸਿੰਘ ਪੀ.ਪੀ.ਐੱਸ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਸ਼ਹੀਦ ਪੁਲਿਸ ਮੁਲਾਜਮਾਂ ਦੀ ਯਾਦ ਨੂੰ ਸਮਰਪਿਤ ਅਕੂਤਬਰ ਮਹੀਨੇ ਅੰਦਰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਅਤੇ ਜਿਸ ਸਕੂਲ ਅੰਦਰ ਸ਼ਹੀਦ ਪੁਲਿਸ ਮੁਲਾਜ਼ਮ ਪੜਦੇ ਰਹੇ ਹਨ, ਉਨ੍ਹਾਂ ਸਕੂਲਾਂ ਅੰਦਰ ਜਾ ਕੇ ਸ਼ਹੀਦ ਪੁਲਿਸ ਮੁਲਾਜਮਾਂ ਦੀ ਸ਼ਹੀਦੀ ਅਤੇ ਦੇਸ਼ ਲਈ ਆਪਾ ਵਾਰਣ ਬਾਰੇ ਸਕੂਲ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਜਾਣੂੰ ਕਰਵਾਇਆ ਗਿਆ।

ਇਸੇ ਤਹਿਤ ਹੀ ਸ਼ਹੀਦ ਪੁਲਿਸ ਮੁਲਾਜ਼ਮ ਸਿਪਾਹੀ ਗੁਰਮੇਲ ਸਿੰਘ ਪਿੰਡ ਹਰਾਜ਼ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਸਨੀਕ ਸਨ ਅਤੇ ਇਹ ਸਰਕਾਰੀ ਸਕੂਲ ਪਿੰਡ ਖੋਖਰ ਵਿੱਚ ਪੜਦੇ ਸਨ ਜਿਨ੍ਹਾਂ ਦੀ ਯਾਦ ਨੂੰ ਸਮਰਪਿਤ ਐੱਸ.ਆਈ ਰਵਿੰਦਰ ਕੌਰ ਬਰਾੜ੍ਹ ਮੁੱਖ ਅਫਸਰ ਥਾਣਾ ਬਰੀਵਾਲਾ ਵੱਲੋਂ ਸਰਕਾਰੀ ਸਕੂਲ਼ ਪਿੰਡ ਖੋਖਰ ਵਿਖੇ ਸੈਮੀਨਾਰ ਲਗਾਇਆ ਗਿਆ। ਜਿਸ ਤਹਿਤ ਸ਼ਹੀਦ ਪੁਲਿਸ ਮੁਲਾਜਮਾਂ ਦੀ ਸ਼ਹਾਦਤ ਬਾਰੇ ਪਿੰਡ ਵਾਸੀਆਂ ਨੂੰ ਅਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਪੁਲਿਸ ਬੈਂਡ ਸਟਾਫ ਵੱਲੋਂ ਬੈਂਡ ਦੀਆਂ ਧੁਨਾਂ ਤੇ ਸ਼ਹੀਦ ਪੁਲਿਸ ਮੁਲਾਜਮ ਗੁਰਮੇਲ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਸਾਰਿਆ ਵੱਲੋਂ 2 ਮਿੰਟ ਦਾ ਮੋਨ ਰੱਖ ਕੇ  ਸ਼ਹੀਦਾਂ ਨੂੰ ਨਮਨ ਕੀਤਾ। ਸ਼ਹੀਦ ਪੁਲਿਸ ਮੁਲਾਜ਼ਮ ਗੁਰਮੇਲ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏ.ਐੱਸ.ਆਈ ਕਾਸਮ ਅਲੀ, ਏ.ਐੱਸ.ਆਈ ਹਰਮੰਦਰ ਸਿੰਘ ਇੰਚ: ਅਵੇਅਰਨੈੱਸ ਟੀਮ ਹਾਜ਼ਰ ਸਨ। ਇਸ ਮੌਕੇ ਐੱਸ.ਐੱਚ.ਓ ਰਵਿੰਦਰ ਕੌਰ ਬਰਾੜ ਨੇ ਕਿਹਾ ਕਿ ਸ਼ਹੀਦ ਪੁਲਿਸ ਮੁਲਾਜ਼ਮਾਂ ਤੇ ਸਾਨੂੰ ਹਮੇਸ਼ਾਂ ਮਾਨ ਰਹੇਗਾ। ਉਨ੍ਹਾਂ ਕਿਹਾ ਕਿ ਜੋ ਜਵਾਨ ਆਪਣੇ ਦੇਸ਼ ਲਈ ਜਾਨ ਦਿੰਦੇ ਹਨ ਉਹ ਭਾਂਵੇ ਕਿਸੇ ਫੋਰਸ ਵਿੱਚ ਤਾਇਨਾਤ ਹੋਵੇ ਉਨ੍ਹਾਂ ਮਕਸਦ ਇੱਕ ਹੈ ਸਿਰਫ ਦੇਸ਼ ਦੀ ਸੁਰੱਖਿਆ ਕਰਨਾ। ਭਾਂਵੇ ਕੋਈ ਤਿਉਹਾਰ ਜਾਂ ਘਰ ਵਿੱਚ ਕੋਈ ਪ੍ਰੋਗਰਾਮ ਹੋਵੇ ਪਰ ਜਵਾਨ ਆਪਣੀ ਡਿਊਟੀ ਲਈ ਹਮੇਸ਼ਾ ਤਾਇਨਾਤ ਰਹਿੰਦਾ ਹੈ ਅਤੇ ਦੇਸ਼ ਦੀ ਸੁਰੱਖਿਆਂ ਨੂੰ ਪਹਿਲ ਦਿੰਦਾ ਹੈ। ਇਸ ਸੈਮੀਨਾਰ ਦੀ ਸਟੇਜ਼ ਸੈਕਟਰੀ ਵਜੋਂ ਸਿਪਾਹੀ ਸਨਮਦੀਪ ਕੁਮਾਰ, ਸਿਪਾਹੀ ਗੁਰਸੇਵਕ ਸਿੰਘ ਨਗਰ ਨਿਵਾਸੀਆਂ ਤੋਂ ਇਲਾਵਾ ਵਿਦਿਆਰਥੀ ਅਤੇ ਸਕੂਲ ਦਾ ਸਟਾਫ ਹਾਜ਼ਰ ਸਨ।

Leave a Reply

Your email address will not be published. Required fields are marked *

Back to top button