District NewsMalout News

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਗਿਆ ਸਪੈਸ਼ਲ ਇਲਾਜ- ਡਾ. ਸੁਨੀਲ ਬਾਂਸਲ

ਮਲੋਟ: ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਸੁਨੀਲ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਦੀ ਦੇਖ-ਰੇਖ ਵਿੱਚ ਸਿਵਲ ਹਸਪਤਾਲ ਮਲੋਟ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀ ਔਰਤਾਂ ਲਈ ਸਪੈਸ਼ਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਪ੍ਰਭਜੀਤ ਸਿੰਘ ਏ.ਸੀ.ਐੱਸ ਵੀ ਸ਼ਾਮਿਲ ਹੋਏ ਅਤੇ ਉਹਨਾਂ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿੰਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ ਵਿੱਚ ਮੁਫ਼ਤ ਚੈਕਅੱਪ ਅਤੇ ਮੁਫ਼ਤ ਟੈਸਟ ਕੀਤੇ ਜਾਂਦੇ ਹਨ।

ਇਸ ਸਮੇਂ ਡਾ. ਸੁਨੀਲ ਬਾਂਸਲ ਵੱਲੋਂ ਦੱਸਿਆ ਗਿਆ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇ-ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ। ਉਹਨਾਂ ਸਿਵਲ ਹਸਪਤਾਲ ਮਲੋਟ ਦੀਆਂ ਆਸ਼ਾ ਨੂੰ ਕਿਹਾ ਕਿ ਉਹ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਇੰਨ੍ਹਾਂ ਕੈਂਪਾਂ ਵਿੱਚ ਲੈ ਕੇ ਆਇਆ ਕਰਨ ਤਾਂ ਜੋ ਗਰਭਵਤੀ ਔਰਤਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਆਉਣ ਵਾਲੇ ਖਤਰੇ ਤੋ ਟਾਲਿਆ ਜਾ ਸਕੇ। ਇਸ ਸਮੇਂ ਡਾ. ਕਾਮਨਾ ਜਿੰਦਲ ਵੱਲੋਂ ਗਰਭਵਤੀ ਔਰਤਾਂ ਦਾ ਚੈੱਕਅਪ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਹਰ ਗਰਭਵਤੀ ਔਰਤ ਨੂੰ ਤੰਦਰੁਸਤ ਰਹਿਣ ਲਈ ਗਰਭ ਦੌਰਾਨ ਘੱਟੋਂ-ਘੱਟ 4 ਵਾਰ ਆਪਣੀ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਡਾ. ਆਕ੍ਰਿਤੀ, ਦਵਿੰਦਰ ਕੌਰ ਸਟਾਫ਼ ਨਰਸ, ਬੀਨੂੰ ਅਤੇ ਸੁਖਨਪਾਲ ਸਿੰਘ ਹਾਜ਼ਿਰ ਸਨ।

Author: Malout Live

Leave a Reply

Your email address will not be published. Required fields are marked *

Back to top button