ਮਿਮਿਟ ਕਾਲਜ ਮਲੋਟ ਦੇ ਬੀ.ਬੀ.ਏ 6ਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਮਲੋਟ: ਪੰਜਾਬ ਸਰਕਾਰ ਦੁਆਰਾ ਸਥਾਪਿਤ ਸੰਸਥਾ ਮਿਮਿਟ ਮਲੋਟ ਦੇ ਵਿਦਿਆਰਥੀ ਹਮੇਸ਼ਾ ਹੀ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਦੇ ਹਨ। ਮਿਮਿਟ ਮਲੋਟ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਨੇ ਦੱਸਿਆ ਕਿ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਅੱਜ ਬੀ.ਬੀ.ਏ ਕੋਰਸ ਦੇ 6ਵੇਂ ਸਮੈਸਟਰ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਮਿਮਿਟ ਮਲੋਟ ਦੀ ਵਿਦਿਆਰਥਣ ਨੈਨਸੀ ਪੁੱਤਰੀ ਰਾਜੇਸ਼ ਕੁਮਾਰ ਨੇ 9.04 ਸੀ.ਜੀ.ਪੀ.ਏ ਪ੍ਰਾਪਤ ਕਰਕੇ ਸੰਸਥਾ ਵਿੱਚੋਂ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਯੂਨੀਵਰਸਿਟੀ ਵੱਲੋਂ ਬੀ.ਸੀ.ਏ 6ਵੇਂ ਸਮੈਸਟਰ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ, ਜਿਸ ਵਿੱਚ ਵਿਦਿਆਰਥਣ ਪ੍ਰਿਆ ਨੇ ਚੰਗੇ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੋਸ਼ਨ ਕੀਤਾ ਸੀ। ਇਸ ਸ਼ਾਨਦਾਰ ਨਤੀਜੇ ਲਈ ਡਾ. ਭੁੱਲਰ ਨੇ ਜਿੱਥੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਉੱਥੇ ਹੀ ਯੂ.ਜੀ.ਸੀ ਵਿਭਾਗ ਦੇ ਡੀਨ ਡਾ. ਮਨੀਸ਼ ਬਾਂਸਲ, ਡਿਪਟੀ ਡੀਨ ਡਾ. ਸੁਖਵੀਰ ਕੌਰ, ਕੋ-ਕੋਆਰਡੀਨੇਟਰ ਇੰਜੀ. ਨਵਦੀਪ ਲਤਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਲਗਨ ਨਾਲ ਕੀਤੀ ਮਿਹਨਤ ਦੇ ਚੰਗੇ ਨਤੀਜੇ ਆਉਣ ਲਈ ਸ਼ਲਾਘਾ ਕੀਤੀ। Author: Malout Live