ਜ਼ਿਲ੍ਹਾ ਪੁਲਿਸ ਵੱਲੋਂ ਸਰਕਾਰੀ ਸਕੂਲ ਭੁੱਟੀਵਾਲਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੁਆਰਾ ਚਲਾਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਦੇ ਨਸ਼ਾ ਵਿਰੋਧੀ ਚੇਤਨਾ ਯੁਨਿਟ ਇੰਚਾਰਜ ASI ਗੁਰਾਂਦਿੱਤਾ ਸਿੰਘ ਤੇ ASI ਸਮਨਦੀਪ ਕੁਮਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਟੀਵਾਲਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ । ਜਿੱਥੇ ਉਹਨਾਂ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦੇ ਕਾਰਨ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਨਸ਼ਿਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦੀ ਸ਼ੁਰੂਆਤ ਹੌਲਦਾਰ ਨੈਬ ਸਿੰਘ ਨੂਰੀ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਗਾ ਕੇ ਕੀਤੀ ਗਈ। ਨਾਲ ਹੀ ਉਹਨਾਂ ਨੇ ਟ੍ਰੈਫਿਕ ਨਿਯਮਾਂ ਤੇ ਔਰਤਾਂ ਦੀ ਸੁਰੱਖਿਆ ਲਈ ਬਣੀ ਸ਼ਕਤੀ ਐੱਪ ਦੇ ਬਾਰੇ ਵੀ ਜਾਣਕਾਰੀ ਦਿੱਤੀ।