ਮਲੋਟ:- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਜਾਗਰੂਕ ਕਰਨ ਦੇ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਮਲੋਟ ਮਾਰਕੀਟ ਕਮੇਟੀ ਵਿਖੇ ਐਸਡੀਐਮ ਗੋਪਾਲ ਸਿੰਘ ਦੀ ਪ੍ਰਧਾਨਗੀ ਵਿੱਚ ਇਲਾਕੇ ਦੇ ਕਿਸਾਨਾਂ ਅਤੇ ਆੜਤੀਆਂ ਨੂੰ ਇਸ ਵਾਇਰਸ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਐਸਡੀਐਮ ਗੋਪਾਲ ਸਿੰਘ ਨੇ ਕਿਹਾ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਸੁਚੇਤ ਰਹਿਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਸਾਨੂੰ ਸਮਝਣਾ ਚਾਹੀਦਾ ਹੈ ਕਿ ਇਹ ਬੀਮਾਰੀ ਕਿਵੇਂ ਫੈਲਦੀ ਹੈ। ਉਨਾਂ ਲੋਕਾਂ ਨੂੰ ਭੀੜ ਭਾੜ ਵਾਲੀ ਥਾਂ ਨਾ ਜਾਣ ਲਈ ਅਪੀਲ ਕੀਤੀ। ਉਨਾਂ ਕਿਹਾ ਕਿ ਸਾਨੂੰ ਜੇਕਰ ਇਸ ਬਿਮਾਰੀ ਦੇ ਲੱਛਣ ਵਿਖਾਈ ਦੇਣ ਤਾਂ ਤੁਰੰਤ ਸਰਕਾਰੀ ਹਸਪਤਾਲ ਨਾਲ ਰਾਬਤਾ ਕਰਨਾ ਚਾਹੀਦਾ ਹੈ। ਐਸਡੀਐਮ ਗੋਪਾਲ ਸਿੰਘ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਗਏ ਹਨ।