ਭਾਰਤ ਭੂਸ਼ਣ ਆਸ਼ੂ ਨੂੰ ਭੇਜਿਆ ਗਿਆ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ

ਮਲੋਟ (ਪੰਜਾਬ): ਅਨਾਜ ਭੰਡਾਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਅੱਜ ਉਹਨਾਂ ਨੂੰ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਥੋਂ ਉਨ੍ਹਾਂ ਨੂੰ 14 ਦਿਨ ਲਈ ਜੁਡੀਸ਼ੀਅਲ ਹਿਰਾਸਤ ‘ਚ ਭੇਜ ਦਿੱਤਾ ਗਿਆ। ਇਸ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਵਾਰ ਰਿਮਾਂਡ ’ਤੇ ਵਿਜੀਲੈਂਸ ਪੁਲਿਸ ਕੋਲ ਭੇਜਿਆ ਸੀ। ਇਸ ਦੌਰਾਨ ਆਸ਼ੂ ਤੋਂ ਅਨਾਜ ਦੀ ਢੋਆ-ਢੁਆਈ ਦੇ ਟੈਂਡਰਾਂ ਦੀਆਂ ਫਾਈਲਾਂ, ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਉਸ ਦੇ ਸਾਥੀਆਂ ਦੀਆਂ

ਨਿੱਜੀ ਜ਼ਮੀਨਾਂ ਦੀਆਂ ਜਾਇਦਾਦਾਂ ਬਾਰੇ ਪੁੱਛਗਿੱਛ ਕੀਤੀ ਗਈ। ਆਸ਼ੂ ਪਿਛਲੇ ਕਈ ਦਿਨਾਂ ਤੋਂ ਪੁਲਿਸ ਦੀ ਹਿਰਾਸਤ ਵਿੱਚ ਹਨ। ਇਸ ਤੋਂ ਪਹਿਲਾਂ ਅਦਾਲਤ ਨੇ ਆਸ਼ੂ ਨੂੰ 27 ਅਗਸਤ ਤੱਕ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਉਹ ਪਿਛਲੀ ਕਾਂਗਰਸ ਸਰਕਾਰ ਵਿੱਚ ਮੰਤਰੀ ਸਨ। ਕਾਂਗਰਸ ਦੇ ਕਾਰਜਕਾਰੀ ਸੂਬਾ ਪ੍ਰਧਾਨ ਆਸ਼ੂ 'ਤੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ 'ਤੇ ਟਰਾਂਸਪੋਰਟੇਸ਼ਨ ਟੈਂਡਰਾਂ ਦੀ ਅਲਾਟਮੈਂਟ ਨਾਲ ਜੁੜੇ ਘੁਟਾਲੇ 'ਚ ਸ਼ਾਮਿਲ ਹੋਣ ਦਾ ਦੋਸ਼ ਹੈ। Author: Malout Live