ਜਿਲ੍ਹੇ ਦੇ ਪਿੰਡ ਅਬੁੱਲ ਖੁਰਾਣਾ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਵੈਨ ਦੀ ਹੋਈ ਸ਼ੁਰੂਆਤ- ਡਾ. ਸੰਜੀਵ ਕੁਮਾਰ SDM
ਮਲੋਟ: ਡਾ. ਸੰਜੀਵ ਕੁਮਾਰ ਐੱਸ.ਡੀ.ਐੱਮ ਮਲੋਟ ਵੱਲੋਂ “ਵਿਕਸਿਤ ਭਾਰਤ ਸੰਕਲਪ ਯਾਤਰਾ” ਮੁਹਿੰਮ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਅਬੁਲ ਖੁਰਾਣਾ ਤੋਂ “ਵਿਕਸਿਤ ਭਾਰਤ ਸੰਕਲਪ ਯਾਤਰਾ” ਵੈਨ ਨੂੰ ਰਵਾਨਾ ਕੀਤਾ ਗਿਆ। ਉਹਨਾਂ ਦੱਸਿਆ ਇਹ ਵੈਨ ਦੂਰ-ਦੁਰਾਡੇ ਦੇ ਇਲਾਕਿਆਂ ਜਿੱਥੋਂ ਦੇ ਲੋਕ ਭਾਰਤ ਸਰਕਾਰ ਦੀਆਂ ਸਕੀਮਾਂ ਤੋਂ ਵਾਂਝੇ ਰਹਿ ਗਏ ਹਨ ਜਾਂ ਪੂਰੀ ਤਰ੍ਹਾਂ ਲਾਭ ਪ੍ਰਾਪਤ ਨਹੀਂ ਕਰ ਸਕੇ ਜਾਂ ਗਰੀਬ ਲੋਕ ਜੋ ਪ੍ਹੜਾਈ ਆਦਿ ਤੋਂ ਵਾਂਝੇ ਹਨ ਨੂੰ ਜਾਗਰੂਕ ਕਰੇਗੀ ਤਾਂ ਜੋ ਉਨ੍ਹਾਂ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੈਨ ਰਾਹੀਂ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸੰਬੰਧੀ ਜਿਵੇਂ ਫਾਰਮ ਭਰਨ ਤੋਂ ਲੈ ਕੇ ਲਾਭ ਪ੍ਰਾਪਤ ਕਰਨ ਤੱਕ ਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸਕਰੀਨ ਸ਼ਾਟ, ਫਿਲਮਾਂ, ਨਾਟਕਾਂ, ਸਕਿੱਟਾਂ, ਗੀਤਾਂ, ਬੋਲੀਆਂ, ਕਲਚਰਲ ਪ੍ਰੋਗਰਾਮਾਂ ਰਾਹੀਂ, ਲਿਟਰੇਚਰ, ਕਿਤਾਬ, ਪੜ੍ਹਨ ਸਮੱਗਰੀ ਆਦਿ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਸ਼੍ਰੀ ਰਾਕੇਸ਼ ਬਿਸ਼ਨੋਈ ਬੀ.ਡੀ.ਪੀ.ਓ ਲੰਬੀ ਨੇ ਦੱਸਿਆ ਕਿ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਵੈਨ ਪਿੰਡ ਅਬੁੱਲ ਖੁਰਾਣਾ ਤੋਂ ਰਵਾਨਾ ਹੋ ਕੇ
ਜਿਲ੍ਹੇ ਦੇ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਜਾਗਰੂਕ ਕਰੇਗੀ ਤਾਂ ਜੋ ਕੋਈ ਵੀ ਸਰਕਾਰ ਦੁਆਰਾ ਚੱਲ ਰਹੀਆਂ ਸਕੀਮਾਂ ਤੋਂ ਵਾਝਾਂ ਨਾ ਰਹੇ। ਇਸ ਪ੍ਰੋਗਰਾਮ ਦੌਰਾਨ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਡਾ. ਗੁਰਮੇਲ ਸਿੰਘ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਅਤੇ ਮਿੱਟੀ ਦੀ ਪਰਖ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸ. ਗੁਰਚਰਨ ਸਿੰਘ ਜਿਲ੍ਹਾ ਲੀਡ ਮੈਨੇਜਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਭਾਰਤ ਸਰਾਕਰ ਵੱਲੋਂ ਚਲਾਈ ਗਈ ਅਟੱਲ ਪੈਨਸ਼ਨ ਯੋਜਨਾ, ਜਨ-ਧਨ ਯੋਜਨਾ, ਜੀਵਨ ਜ਼ੋਤੀ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਜੀਵਿਕਾ ਮਿਸ਼ਨ ਤਹਿਤ ਬੇਰੁਜ਼ਗਾਰ ਵਿਅਕਤੀਆਂ ਨੂੰ ਰੋਜ਼ਗਾਰ ਪ੍ਰਾਪਤ ਕਰਨ ਲਈ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਵਿਅਕਤੀ ਮੌਜੂਦ ਸਨ। Author: Malout Live