ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਲੰਬੀ ਦੀ ਵਿਦਿਆਰਥਣ ਭਾਵਨਾ ਸ਼ਰਮਾ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚੋਂ ਰਹੀ ਅਵਲ
ਮਲੋਟ/ਲੰਬੀ:- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਦੱਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ, ਜਿਸ ਵਿੱਚ ਕੁੜੀਆਂ ਨੇ ਬਾਜੀ ਮਾਰੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਬੀ ਦੀ ਵਿਦਿਆਰਥਣ ਭਾਵਨਾ ਸ਼ਰਮਾ ਸਪੁੱਤਰੀ ਸੁਰਜੀਤ ਸ਼ਰਮਾ ਨੇ 637/650 (98.%) ਅੰਕ ਨਾਲ ਪੰਜਾਬ ਵਿੱਚੋਂ 45ਵਾਂ ਸਥਾਨ ਅਤੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।
ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਗੁਰਿੰਦਰਪਾਲ ਕੌਰ ਨੇ ਸਮੂਹ ਅਧਿਆਪਕਾਂ, ਵਿਦਿਆਰਥਣ ਅਤੇ ਉਸਦੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈਆਂ ਦਿੱਤੀਆਂ। ਇਸ ਤੋਂ ਇਲਾਵਾ ਬੋਰਡ ਮੈਂਬਰ ਗੁਰਲਾਲ ਸਿੰਘ ਨੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥਣ ਨੂੰ ਫੋਨ ਕਰਕੇ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ।
Author: Malout Live