ਡੀ.ਜੀ.ਪੀ ਪੰਜਾਬ ਦਾ ਵੱਡਾ ਐਲਾਨ, 3 ਦਿਨਾਂ ਤੱਕ ਹਟਾ ਦਿਓ ਸਾਰੀਆਂ ਹਥਿਆਰ ਵਾਲੀਆਂ ਪੋਸਟਾਂ
ਮਲੋਟ (ਪੰਜਾਬ): ਸਰਕਾਰ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ਖਿਲਾਫ਼ FIR ਦਰਜ ਕਰ ਰਹੀ ਸੀ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਜੀ.ਪੀ ਗੌਰਵ ਯਾਦਵ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ
ਤੱਕ ਕੋਈ ਵੀ ਐੱਫ.ਆਈ.ਆਰ ਦਰਜ ਨਾ ਕੀਤੀ ਜਾਵੇ। ਇਸ ਦੀ ਜਾਣਕਾਰੀ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਵਿੱਚ ਅਪੀਲ ਕੀਤੀ ਗਈ ਹੈ ਕਿ-ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾ ਲਿਆ ਜਾਵੇ। Author: Malout Live