ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਨੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਮਲੋਟ:- ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼੍ਰੀ ਰਾਜੇਸ਼ ਗੋਰਾ ਪਠੇਲਾ ਨੇ ਮੀਂਹ ਪ੍ਰਭਾਵਿਤ ਪਿੰਡਾਂ ਮਿੱਡਾ ਅਤੇ ਰਾਣੀਵਾਲਾ ਵਿੱਚ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਕਿਸਾਨਾਂ ਨੇ ਦੱਸਿਆ ਕਿ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।                  

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਹਨਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਇਸ ਮੌਕੇ ਸੋਨੂੰ ਮਦਾਨ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕਾਰਜ ਸਿੰਘ ਮਿੱਡਾ ਆਦਿ ਹਾਜ਼ਿਰ ਸਨ। Author: Malout Live