ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ ਆਯੋਜਿਤ

ਸ਼੍ਰੀ ਮੁਕਤਸਰ ਸਾਹਿਬ:- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਪ੍ਰਧਾਨਗੀ 'ਚ ਹੋਈ। ਜਿਸ 'ਚ ਕਿਸਾਨਾਂ ਨੇ ਮੰਗਾਂ ਤੇ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਕਿਸਾਨ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜ਼ਿਲ੍ਹੇ ਅੰਦਰ ਪੈਂਦੀਆਂ ਟੇਲਾਂ 'ਤੇ ਪਾਣੀ ਪੁੱਜਦਾ ਕੀਤਾ ਜਾਵੇ। ਆਗੂਆਂ ਨੇ ਸ਼੍ਰੀ ਮੁਕਤਸਰ ਸਾਹਿਬ ਤੋਂ ਫਿਰੋਜਪੁਰ ਰੋਡ ਦੀ ਖਸਤਾ ਹਾਲਤ ਸੰਬੰਧੀ ਚਿੰਤਾ ਪ੍ਰਗਟ ਕਰਦੇ ਹੋਏ ਦੱਸਿਆ ਕਿ ਇਸ ਸੜਕ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਾਰਨ ਇਹ ਸੜਕ ਕਈ ਤਰ੍ਹਾਂ ਦੇ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂ ਵੀ ਸੜਕੀ ਹਾਦਸਿਆਂ ਦਾ ਕਾਰਨ ਬਣਦੇ ਹਨ। ਸਰਕਾਰ ਉਕਤ ਸਾਰੀਆਂ ਮੁਸ਼ਕਿਲਾਂ ਵੱਲ ਧਿਆਨ ਦੇਵੇ ਤੇ ਇਹਨਾਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕਰੇ। ਆਗੂਆਂ ਨੇ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੇ ਜਾ ਰਹੇ ਮੁਆਵਜੇ ਨੂੰ ਕੋਝਾ ਮਜਾਕ ਦੱਸਦੇ ਹੋਏ ਕਿਹਾ ਕਿ ਨਰਮੇ ਦਾ ਮੁਆਵਜਾ ਸਹੀ ਢੰਗ ਨਾਲ ਗਰਦਾਵਰੀ ਕਰਵਾ ਕੇ ਘੱਟ ਤੋਂ ਘੱਟ 17 ਹਜਾਰ ਪ੍ਰਤੀ ਏਕੜ ਦਿੱਤਾ ਜਾਵੇ। Author: Malout Live