ਬੀ.ਕੇ.ਯੂ ਉਗਰਾਹਾਂ ਦੇਵੇਗੀ ਡੀ.ਸੀ ਸ਼੍ਰੀ ਮੁਕਤਸਰ ਸਾਹਿਬ ਨੂੰ ਰਾਸ਼ਟਰਪਤੀ ਦੇ ਨਾਂਅ ਦਾ ਮੰਗ ਪੱਤਰ
ਮਲੋਟ:- ਪਣ-ਬਿਜਲੀ ਪ੍ਰਜੈਕਟ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਨੁੰਮਾਇਦਗੀ ਖਤਮ ਕਰਨ ਦੇ ਭਾਜਪਾ ਮੋਦੀ ਸਰਕਾਰ ਦੇ ਫੈਂਸਲੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕੱਲ੍ਹ (5 ਫਰਵਰੀ) ਨੂੰ ਪੰਜਾਬ ਭਰ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਸ਼ਟਰਪਤੀ ਦੇ ਨਾਮ ਦਾ ਮੰਗ ਪੱਤਰ ਦੇਵੇਗੀ। ਇਹ ਜਾਣਕਾਰੀ ਦਿੰਦਿਆਂ ਬੀ.ਕੇ.ਯੂ ਉਗਰਾਹਾਂ ਬਲਾਕ ਮਲੋਟ ਦੇ ਆਗੂ ਕੁਲਦੀਪ ਸਿੰਘ ਕਰਮਗੜ੍ਹ ਨੇ ਦੱਸਿਆ ਕਿ ਬੀ.ਕੇ.ਯੂ ਏਕਤਾ ਉਗਰਾਹਾਂ ਮੁਕਤਸਰ ਵੱਲੋਂ ਡੀ.ਸੀ ਦਫ਼ਤਰ ਅੱਗੇ ਕੇਂਦਰ ਦੇ ਇਸ ਫੈਂਸਲੇ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਡੀ.ਸੀ ਮੁਕਤਸਰ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਜਿਲ੍ਹੇ ਦੇ ਸਾਰੇ ਬਲਾਕ ਇਸ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ।