ਭਾਰਤੀ ਕਿਸਾਨ ਯੂਨੀਅਨ (ਮਾਨਸਾ) ਨੇ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨਰ ਰਾਹੀ ਐੱਸ.ਡੀ.ਐਮ ਮਾਨਸਾ ਨੂੰ ਦਿੱਤਾ ਮੰਗ ਪੱਤਰ

ਮਲੋਟ:- ਭਾਰਤੀ ਕਿਸਾਨ ਯੂਨੀਅਨ (ਮਾਨਸਾ) ਪੰਜਾਬ ਨੇ ਐੱਸ.ਡੀ.ਐਮ ਮਾਨਸਾ ਨੂੰ ਮੰਗ ਪੱਤਰ ਦਿੱਤਾ ਅਤੇ ਕਿਹਾ ਗਿਆ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾ ਆਪਣਾ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ ਕਿ ਕਿਸਾਨਾਂ ਦਾ ਸਰਕਾਰੀ, ਅਰਧ-ਸਰਕਾਰੀ, ਪ੍ਰਾਈਵੇਟ ਬੈਂਕਾ ਦਾ ਅਤੇ ਆੜ੍ਹਤੀਆਂ ਦਾ ਸਮੁੱਚਾ ਕਰਜਾ ਪੰਜਾਬ ਸਰਕਾਰ ਮੁਆਫ ਕਰੇਗੀ। ਜੋ ਕਿ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਤੋ ਭੱਜ ਰਹੀ ਹੈ। ਕਿਸਾਨਾਂ ਵੱਲੋਂ ਮੰਗ ਕੀਤੀ ਗਈ ਕਿ ਕਿਸਾਨਾਂ ਦਾ ਸਮੁੱਚਾ ਕਰਜਾ ਮੁਆਫ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਰਜੇ ਤੋ ਰਾਹਤ ਮਿਲ ਸਕੇ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੁੱਝ ਬੈਂਕਾਂ ਨੂੰ ਕਰਜਾ ਮੁਆਫੀ ਸਕੀਮ ਵਿੱਚ ਨਹੀ ਜੋੜਿਆ ਗਿਆ ਉਹਨਾਂ ਨੂੰ ਇਸ ਸਕੀਮ ਨਾਲ ਜੋੜਿਆ ਜਾਵੇ ਤਾਂ ਜੋ ਸਾਰੇ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਕਿਸਾਨਾਂ ਨੇ ਐੱਸ.ਡੀ.ਐਮ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਜੋ ਸਿਆਸੀ ਪਾਰਟੀਆਂ ਚੋਣਾਂ ਸਮੇਂ ਚੋਣ ਮੈਨੀਫੈਸਟੋ ਵਿੱਚ ਵਾਅਦੇ ਕਰਦੀਆਂ ਹਨ ਉਹਨਾਂ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ, ਤਾਂ ਜੋ ਚੋਣ ਮੈਨੀਫੈਸਟੋ ਵਿੱਚ ਸਿਆਸੀ ਪਾਰਟੀਆਂ ਵਾਅਦਾ ਕਰਕੇ ਭੱਜਦੀਆਂ ਹਨ ਉਹਨਾਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜੋ ਸਿਆਸੀ ਪਾਰਟੀਆਂ ਦੇ ਆਗੂ 5-6 ਪੈਨਸ਼ਨਾਂ ਪੰਜਾਬ ਸਰਕਾਰ ਵੱਲੋਂ ਲੈਂਦੇ ਹਨ ਉਨ੍ਹਾਂ ਨੂੰ ਬੰਦ ਕੀਤੀਆ ਜਾਣ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਪੰਜਾਬ ਦੇ ਸਮੂਹ ਕਿਸਾਨ ਆਗੂ ਹਾਜਿਰ ਸਨ।