ਬਲਾਕ ਮਲੋਟ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2” ਤਹਿਤ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ

ਮਲੋਟ: ਖੇਡ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2 ਤਹਿਤ ਬਲਾਕ ਮਲੋਟ ਦੇ ਖੇਡ ਮੁਕਾਬਲੇ ਆਦਰਸ਼ ਸ.ਸ.ਸਕੂਲ, ਈਨਾ ਖੇੜਾ ਵਿਖੇ ਕਰਵਾਏ ਗਏ, ਇਹਨਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸ੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ ਮਲੋਟ ਨੇ ਕੀਤੀ। ਇਸ ਮੌਕੇ ਐੱਸ.ਡੀ.ਐੱਮ ਨੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਟੀਮਾਂ ਨਾਲ ਜਾਣ ਪਹਿਚਾਣ ਕੀਤੀ। ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਜਿਲ੍ਹਾ ਖੇਡ ਅਫਸਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਲਾਕ ਮਲੋਟ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਦੇ ਖੇਡ ਮੁਕਾਬਲੇ ਕਰਵਾਏ ਗਏ ਅਤੇ ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿੱਚ ਜੇਤੂ ਟੀਮਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈਣਗੀਆਂ। ਬਲਾਕ ਪੱਧਰੀ ਖੇਡਾਂ ਦੌਰਾਨ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਅੰ-14 ਖੋ-ਖੋ ਵਿੱਚ ਈਨਾ ਖੇੜਾ ਦੀ ਟੀਮ ਜੇਤੂ ਰਹੀ।

ਅੰ-14 ਨੈਸ਼ਨਲ ਸਟਾਈਲ ਕਬੱਡੀ ਲੜਕੀਆਂ ਵਿੱਚ ਸ.ਸ.ਸ.ਸ ਆਲਮਵਾਲਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਸ.ਸ.ਸ ਕੰਨਿਆਂ ਸਕੂਲ ਮਲੋਟ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਰੱਸਾਕਸੀ ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ਼੍ਰੀਮਤੀ ਮਨਿੰਦਰ ਕੌਰ ਮਾਨ, ਪ੍ਰਿੰਸੀਪਲ ਅਤੇ ਸ਼੍ਰੀ ਗੁਰਨਾਮ ਸਿੰਘ, ਸਰਪੰਚ ਪਿੰਡ ਈਨਾ ਖੇੜਾ ਅਤੇ ਬਲਾਕ ਪ੍ਰਧਾਨ ਅਮਰੀਕ ਸਿੰਘ ਮਿਕਾ,  ਖੇਡ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਨੀਰਜ਼ ਸ਼ਰਮਾਂ ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਸੁਖਰਾਜ ਕੌਰ ਸ਼ੂਟਿੰਗ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ,  ਪਿੰਡ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਿਰ ਸਨ। Author: Malout Live