ਖੇਤੀਬਾੜੀ ਬਲਾਕ ਅਫਸਰ ਮਲੋਟ ਨੇ ਸੰਭਾਲਿਆ ਆਪਣਾ ਅਹੁਦਾ

ਮਲੋਟ:- ਡਾ.ਪਰਮਿੰਦਰ ਸਿੰਘ ਧੰਜੂ ਨੇ ਖੇਤੀਬਾੜੀ ਬਲਾਕ ਅਫਸਰ ਵਜੋਂ ਮਲੋਟ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।

ਅਹੁਦਾ ਸੰਭਾਲਦਿਆਂ ਉਹਨਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਖੇਤੀਬਾੜੀ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ ਅਤੇ ਉਹਨਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ।