Malout News

ਬਾਬਾ ਜੀਵਨ ਸਿੰਘ ਕਲੱਬ ਆਲਮਵਾਲਾ ਵਲੋਂ ਲਗਾਇਆ ਗਿਆ ਖੂਨਦਾਨ ਕੈਂਪ

ਮਲੋਟ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਕਲੱਬ ਆਲਮਵਾਲਾ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ‘ ਚ ਭਲਾਈ ਕੇਂਦਰ ਗੁਰੂ ਰਾਮਦਾਸ ਸਾਹਿਬ ਜੀ ਸੇਵਾ ਸੁਸਾਇਟੀ ਛਾਪਿਆਂਵਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ। ਖੂਨਦਾਨ ਕੈਂਪ ਦੀ ਸ਼ੁਰੂਆਤ ਡਾ : ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਅਤੇ ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ ਵਲੋਂ ਕਰਵਾਈ ਗਈ । ਡਾ : ਗਿੱਲ ਨੇ ਕਲੱਬ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ , ਜਿਨ੍ਹਾਂ ਨੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ ਹੈ । ਨੌਜਵਾਨਾਂ ਵਲੋਂ ਸਵੈ ਇੱਛਾ ਨਾਲ ਖੂਨਦਾਨ ਕੀਤਾ ਗਿਆ। ਡਾ : ਗਿੱਲ ਨੇ ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੋ ਲੋਕ ਸਵੈ ਇੱਛਾ ਨਾਲ ਖੂਨਦਾਨ ਕਰਦੇ ਹਨ , ਬਲੱਡ ਬੈਂਕਾਂ ‘ ਚ ਵੀ ਮੁਫ਼ਤ ਟੈਸਟ ਕਰ ਕੇ ਲੋੜਵੰਦਾਂ ਨੂੰ ਖੂਨ ਦਿੱਤਾ ਜਾਵੇ। ਕਲੱਬ ਦੇ ਪ੍ਰਧਾਨ ਜੱਗਾ ਸਿੰਘ ਨੇ ਦੱਸਿਆ ਕਿ 31 ਯੂਨਿਟ ਖੂਨਦਾਨ ਕੀਤਾ ਗਿਆ ਹੈ | ਸਾਰਾ ਖੂਨ ਮੈਕਸ ਹਸਪਤਾਲ ਬਠਿੰਡਾ ਦੀ ਟੀਮ ਨੂੰ ਦਿੱਤਾ ਗਿਆ ਹੈ। ਕਲੱਬ ਵਲੋਂ ਖੂਨਦਾਨ ਕਰਨ ਵਾਲਿਆਂ ਨੂੰ ਫਲ ਤੇ ਦੁੱਧ ਆਦਿ ਦਿੱਤਾ ਗਿਆ | ਇਸ ਮੌਕੇ ਕਲੱਬ ਦੇ ਅਹੁਦੇਦਾਰ ਪ੍ਰਧਾਨ ਜੱਗਾ ਸਿੰਘ , ਰਣਜੀਤ ਸਿੰਘ , ਬਲਜੀਤ ਸਿੰਘ , ਗੁਰਮੀਤ ਸਿੰਘ , ਮਲਕੀਤ ਸਿੰਘ , ਜੱਸਾ ਸਿੰਘ ਜੇ . ਈ . , ਲਾਲ ਚੰਦ ਅਤੇ ਸਮੂਹ ਮੈਂਬਰਾਂ ਤੋਂ ਇਲਾਵਾ ਬਾਬਾ ਸਰਬਜੀਤ ਸਿੰਘ ਅਤੇ ਡਾ : ਸੁਖਦੇਵ ਸਿੰਘ ਗਿੱਲ ਵਿਸ਼ੇਸ਼ ਤੌਰ ‘ ਤੇ ਹਾਜ਼ਰ ਸਨ ।

Leave a Reply

Your email address will not be published. Required fields are marked *

Back to top button