District NewsMalout News
ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ (ਰਜਿ.) ਵੱਲੋ 23 ਮਾਰਚ ਨੂੰ ਲਗਾਇਆ ਜਾਵੇਗਾ ਵਿਸ਼ਾਲ ਖੂਨਦਾਨ ਕੈਂਪ
ਮਲੋਟ:- ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ (ਰਜਿ.) ਮਲੋਟ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਮਿਤੀ 23 ਮਾਰਚ ਦਿਨ ਬੁੱਧਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਸਿਵਲ ਹਸਪਤਾਲ ਮਲੋਟ, ਬਲੱਡ ਬੈਂਕ ਵਿੱਚ ਲਗਾਇਆ ਜਾਵੇਗਾ। ਇਸ ਮੌਕੇ ਸੰਸਥਾ ਵੱਲੋਂ ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਸਵੈ ਇੱਛਾ ਨਾਲ ਖੂਨਦਾਨ ਕਰਨ ਦੀ ਅਪੀਲ ਕੀਤੀ ਗਈ। ਵਧੇਰੇ ਜਾਣਕਾਰੀ ਲਈ ਡਾ. ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜੱਥੇਬੰਦੀਆਂ ਸ਼੍ਰੀ ਮੁਕਤਸਰ ਸਾਹਿਬ (98146-63404) ਅਤੇ ਪ੍ਰਧਾਨ ਸ. ਸਵਰਨ ਸਿੰਘ (98724-41588) ਨਾਲ ਸੰਪਰਕ ਕੀਤਾ ਜਾ ਸਕਦਾ ਹੈ।