ਵਿੰਗਜ ਵੈਲਫੇਅਰ ਟਰੱਸਟ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਕਿਤਾਬਾਂ ਵੰਡੀਆਂ
ਮਲੋਟ:- ਬੱਚਿਆਂ ਅੰਦਰ ਇਸ ਕ੍ਰਾਂਤੀ ਦੀ ਲਹਿਰ ਨੂੰ ਜਗਾਉਣ ਲਈ ਬੀਤੀ 23 ਮਾਰਚ ਨੂੰ ਵਿੰਗਜ਼ ਵੈਲਫੇਅਰ ਐਸੋਸੀਏਸ਼ਨ ਦੇ ਕਾਰਕੁਨ ਸੰਦੀਪ ਬਜਾਜ ਨੇ ਬੱਚਿਆਂ ਸਮੇਤ ਭਾਰਤ ਦੀ ਆਜ਼ਾਦੀ, ਸਵੈਮਾਣ, ਭਲਾਈ ਅਤੇ ਤਰੱਕੀ ਲਈ ਲੜਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ, ਇਸ ਲਈ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ ਅਤੇ
ਕਿਹਾ ਕਿ ਸਮੇਂ ਦੀ ਲੋੜ ਹੈ ਕਿ ਬੱਚਿਆਂ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੀ ਦੇਸ਼ ਭਗਤੀ ਦੀ ਭਾਵਨਾ ਪੈਦਾ ਕੀਤੀ ਜਾਵੇ। ਉਨ੍ਹਾਂ ਬੱਚਿਆਂ ਨੂੰ ਨਿਡਰ ਹੋ ਕੇ ਭਗਤ ਸਿੰਘ ਦੇ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਦੀਪ ਬਜਾਜ, ਬੱਚਿਆਂ ਅਤੇ ਹੋਰ ਬੁਲਾਰਿਆਂ ਵੱਲੋਂ ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੀ ਦੇਸ਼ ਪ੍ਰਤੀ ਸ਼ਰਧਾਂਜਲੀ ਭੇਂਟ ਕੀਤੀ। ਹਰ ਪਲ ਸਮਰਪਿਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਕਿਤਾਬਾਂ ਅਤੇ ਨੋਟਬੁੱਕਾਂ ਵੀ ਵੰਡੀਆਂ।