30 ਅਗਸਤ ਨੂੰ ਬਸਪਾ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ-ਚਿਮਨ ਲਾਲ ਬਾਗੜੀ
ਸ਼੍ਰੀ ਮੁਕਤਸਰ ਸਾਹਿਬ/ਮਲੋਟ:- ਬਸਪਾ ਸੁਪਰੀਮੋਂ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਰਣਧੀਰ ਸਿੰਘ ਬਹਿਣੀਵਾਲ ਇੰਚਾਰਜ (ਬਸਪਾ) ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਵਿਪੁਲ ਕੁਮਾਰ ਇੰਚਾਰਜ ਬਸਪਾ ਪੰਜਾਬ ਚੰਡੀਗੜ੍ਹ ਦੀ ਯੋਗ ਅਗਵਾਈ ਵਿੱਚ ਬਸਪਾ ਵੱਲੋਂ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਸੇ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੀ 30 ਅਗਸਤ ਮੰਗਲਵਾਰ ਨੂੰ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸਦੀ ਅਗਵਾਈ ਜਸਵੀਰ ਸਿੰਘ ਗੜੀ ਸੂਬਾ ਪ੍ਰਧਾਨ ਬਸਪਾ (ਪੰਜਾਬ) ਅਤੇ ਕੁਲਦੀਪ ਸਿੰਘ ਸਰਦੂਲਗੜ੍ਹ ਕੁਆਰਡੀਨੇਟਰ ਬਸਪਾ ਪੰਜਾਬ ਅਤੇ ਜੋਨ ਇੰਚਾਰਜ ਮਾਲਵਾ ਕਰਨਗੇ। ਇਹ ਜਾਣਕਾਰੀ ਸੀਨੀਅਰ ਵਾਇਸ ਜ਼ਿਲ੍ਹਾ ਪ੍ਰਧਾਨ (ਬਸਪਾ) ਚਿਮਨ ਲਾਲ ਬਾਗੜੀ ਨੇ ਸਾਂਝੀ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੰਦਰ ਸਿੰਘ ਸਰਾਏਨਾਗਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕੇ ਜੋ ਭਾਰਤ ਦੇ ਅਲੱਗ-ਅਲੱਗ ਸੂਬਿਆਂ ਵਿੱਚ ਦਲਿਤਾਂ ਅਤੇ ਜਾਤੀਵਾਦਕ ਅੱਤਿਆਚਾਰ ਹੋ ਰਹੇ ਨੇ ਇਸ ਦੇ ਖਿਲਾਫ਼ ਇਹ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਜੋ ਪਿਛਲੇ ਦਿਨੀ (ਰਾਜਸਥਾਨ) ਦੇ ਜ਼ਿਲ੍ਹਾ ਜਲੌਰ ਦੇ ਪਿੰਡ ਵਿਖੇ ਕਿਸੇ ਸਕੂਲ ਟੀਚਰ ਵੱਲੋਂ ਦਲਿਤ ਪਰਿਵਾਰ ਨਾਲ ਸੰਬੰਧਿਤ ਕਰੀਬ 9 ਸਾਲਾਂ ਦੇ ਵਿਦਿਆਰਥੀ ਇੰਦਰ ਮੇਘਵਾਲ ਨਾਲ ਜਾਤੀਵਾਦਿਕ ਦਰਿੰਦਗੀ ਦਾ ਖੇਡ-ਖੇਡਿਆ ਗਿਆ ਹੈ, ਇਸ ਤਰ੍ਹਾਂ ਦੀਆਂ ਘਟਨਾਵਾਂ ਅਕਸਰ ਹੀ ਅਖਬਾਰਾਂ ਦੀਆਂ ਸੁਰਖੀਆਂ ਬਣਦੀਆਂ ਆ ਰਹੀਆਂ ਨੇ ਪਰ ਕਿਸੇ ਵੀ ਸੱਤਾਧਾਰੀ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਜਾਤੀਵਾਦਿਕ ਅੱਤਿਆਚਾਰਾਂ ਦੇ ਖਿਲਾਫ਼ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਮੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਖੇਤ ਮਜ਼ਦੂਰ, ਉਸਾਰੀ ਮਜ਼ਦੂਰ, ਅਤੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਦਾ ਵਾਜਿਵ ਰੇਟ ਕਰੀਬ 700 ਰੁਪਏ ਤਹਿ ਕਰਨ ਅਤੇ ਮਨਰੇਗਾ ਮਜ਼ਦੂਰਾਂ ਨੂੰ 100 ਦਿਨ ਤੋਂ ਵਧਾਕੇ 200 ਦਿਨ ਰੋਜ਼ਗਾਰ ਦੇਣਾ ਲਾਜ਼ਮੀ ਕਰਨ ਇਸ ਤਰ੍ਹਾਂ ਦੇ ਕਈ ਹੋਰ ਵੀ ਮੁੱਦਿਆਂ ਨੂੰ ਮੁੱਖ ਰੱਖਿਆ ਜਾਵੇਗਾ। ਮੰਦਰ ਸਿੰਘ ਨੇ ਰੋਸ ਪ੍ਰਦਰਸ਼ਨ ਦੀ ਰੂਪ ਰੇਖਾ ਬਾਰੇ ਦੱਸਦਿਆਂ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਸਵੇਰੇ 10:00 ਵਜੇ ਸ਼੍ਰੀ ਗੁਰੂ ਗੋਬਿੰਦ ਪਾਰਕ ਤੋਂ ਸ਼ੁਰੂ ਹੋਵੇਗਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਭੇਜਿਆ ਜਾਵੇਗਾ। Author: Malout Live