ਬਸਪਾ ਵੱਲੋਂ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰਾਂ ਨੂੰ ਕੱਲ੍ਹ 15 ਜੁਲਾਈ ਨੂੰ ਦਿੱਤਾ ਜਾਵੇਗਾ ਮੈਮੋਰੰਡਮ
ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਬਸਪਾ ਦੇ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਸਪਾ ਆਗੂਆਂ ਵੱਲੋਂ ਪੰਜਾਬ ਭਰ ਵਿੱਚ ਕੱਲ੍ਹ 15 ਜੁਲਾਈ (ਸ਼ੁੱਕਰਵਾਰ) ਨੂੰ ਸਾਰੇ ਹੀ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਰਾਜਪਾਲ ਦੇ ਨਾਂਅ ਆਪਣਾ ਮੈਮੋਰੰਡਮ ਦਿੱਤਾ ਜਾਵੇਗਾ। ਜਿਸ ਦੇ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਬਸਪਾ ਆਗੂਆਂ ਵੱਲੋਂ ਇੱਕ ਮੈਮੋਰੰਡਮ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਵੀ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਸਪਾ ਦੇ ਜ਼ਿਲ੍ਹਾ ਆਗੂ ਚਿਮਨ ਲਾਲ ਬਾਗੜੀ ਨੇ ਦੱਸਿਆ ਕਿ 'ਆਪ' ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਿਛਲੇ ਚਾਰ ਮਹੀਨਿਆਂ ਵਿੱਚ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਖ਼ਿਲਾਫ਼ ਅਨੇਕਾਂ ਹੀ ਗਲਤ ਫ਼ੈਸਲੇ ਲਏ ਹਨ ਅਤੇ ਬਸਪਾ ਇਹਨਾਂ ਵਰਗਾਂ ਖ਼ਿਲਾਫ਼ ਅਜਿਹੇ ਧੱਕੇ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਅਤਵਿੰਦਰ ਸਿੰਘ ਚਨੂੰ, ਸੁਖਵੰਤ ਸਿੰਘ, ਹਰਜਿੰਦਰ ਸਿੰਘ, ਬੋਹੜ ਸਿੰਘ, ਅਮਰ ਸਿੰਘ ਖ਼ਾਲਸਾ, ਅਮਰਜੀਤ ਸਿੰਘ, ਬਲਦੇਵ ਸਿੰਘ ਅਤੇ ਗੁਰਜੰਟ ਸਿੰਘ ਆਦਿ ਹੋਰ ਵੀ ਬਸਪਾ ਆਗੂ ਹਾਜ਼ਿਰ ਹੋਏ। Author: Malout Live