ਸ.ਸ.ਸ ਸਕੂਲ ਬੁਰਜ ਸਿੱਧਵਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੌਹ ਕਰਵਾਇਆ

ਮਲੋਟ:- ਸਰਕਾਰੀ ਸੀਨੀਅਰ ਸਕੈਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਪ੍ਰਿੰਸੀਪਲ ਸ਼੍ਰੀ ਸੰਤ ਰਾਮ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ।

ਇਸ ਮੌਕੇ ਸਰਪੰਚ ਹੰਸ ਰਾਜ, ਬੀ.ਐੱਮ ਜਗਜੀਤ ਸਿੰਘ ਅਤੇ ਜੀ.ਓ.ਜੀ ਨਵਜੋਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਵਿਦਿਆਰਥੀਆਂ ਦੇ ਮਾਪੇ ਅਤੇ ਹੋਰ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਮਹਿੰਦਰ ਸਿੰਘ, ਅਮਨਦੀਪ ਸਿੰਘ, ਵਿਕਰਮਜੀਤ ਅਤੇ ਕੁਲਬੀਰ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। Author : Malout Live