ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਗਿੱਦੜਬਾਹਾ ਤੋਂ ਸਾਲਾਸਰ ਧਾਮ ਲਈ ਬੱਸ ਰਵਾਨਾ

ਮਲੋਟ (ਗਿੱਦੜਬਾਹਾ): ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੀ ਹੋ ਗਈ ਹੈ। ਇਸ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਗਿੱਦੜਬਾਹਾ ਵਿਖੇ ਸਵੇਰੇ ਡੇਰਾ ਬਾਬਾ ਗੰਗਾ ਰਾਮ ਤੋਂ 43 ਸ਼ਰਧਾਲੂਆਂ ਨੂੰ ਲੈ ਕੇ ਇਕ ਬੱਸ ਸਾਲਾਸਰ ਧਾਮ (ਰਾਜਸਥਾਨ) ਲਈ ਰਵਾਨਾ ਹੋਈ ਹੈ। ਇਸ ਬੱਸ ਨੂੰ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ ਸ਼੍ਰੀ ਪ੍ਰਿਤਪਾਲ ਸ਼ਰਮਾ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ ਸ਼੍ਰੀ ਪ੍ਰਿਤਪਾਲ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਇਸੇ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਇਸ ਮੌਕੇ ਯਾਤਰਾ ਤੇ ਗਏ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇਕ ਨੇਕ ਕਾਰਜ ਹੈ। ਇਸ ਮੌਕੇ ਸ਼੍ਰੀਮਤੀ ਬਲਜੀਤ ਕੋਰ ਐੱਸ.ਡੀ.ਐੱਮ, ਸ਼੍ਰੀ ਗੁਰਵਿੰਦਰ ਸਿੰਘ ਵਿਰਕ ਤਹਿਸੀਲਦਾਰ, ਸ਼੍ਰੀ ਜਸਕਰਨ ਸਿੰਘ ਨਾਇਬ ਤਹਿਸੀਲਦਾਰ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ। Author: Malout Live