ਸਿਹਤ ਵਿਭਾਗ ਵੱਲੋਂ ‘ਸ਼ੁੱਕਰਵਾਰ ਡੇਂਗੂ ਤੇ ਵਾਰ’ ਵਜੋਂ ਮਨਾਉਂਦੇ ਹੋਏ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਗਿਆ ਜਾਗਰੂਕ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਡਾ. ਨਵਜੋਤ ਕੌਰ ਅਤੇ ਐਪੀਡਮੋਲੋਜਿਸਟ ਡਾ. ਸੰਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁ਼ਸਾਰ ਡਾ.ਪਵਨ ਮਿੱਤਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੈੱਲਥ ਐਂਡ ਵੈੱਲਨੈਸ ਸੈਂਟਰ ਪੱਕੀ ਟਿੱਬੀ ਦੇ ਸਟਾਫ਼ ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਦੁਆਰਾ ਦਿਨ ਸ਼ੁੱਕਰਵਾਰ ਡੇਂਗੂ ਤੇ ਵਾਰ ਵਜੋਂ ਮਨਾਉਂਦੇ ਹੋਏ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਅਤੇ ਘਰਾਂ ਅਤੇ ਢਾਬਿਆਂ ਤੇ ਜਾ ਕੇ ਪਾਣੀ ਨਾਲ ਭਰੇ ਹੋਏ ਡਰੱਮਾਂ ਅਤੇ ਕੂਲਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੀ ਪੈਦਾਇਸ਼ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ, ਇਸ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਸੁਨੀਤਾ ਸੀ.ਐਚ.ਓ ਵੱਲੋਂ ਬਚਾਓ ਦੇ ਕਈ ਤਰੀਕੇ ਦੱਸੇ ਗਏ ਜਿਨ੍ਹਾਂ ਨਾਲ ਡੇਂਗੂ ਵਰਗੀ ਖਤਰਨਾਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ਅਤੇ ਨਾਲ ਹੀ ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਇਹ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਹਰ ਸਰਕਾਰੀ ਹਸਪਤਾਲ ਵਿੱਚ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ। Author : Malout Live