ਸਾਫ਼-ਸਫਾਈ ਰੱਖਣ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ ਅਤੇ ਤੰਦਰੁਸਤ ਰਹਿ ਸਕਦੇ: ਸਿਵਲ ਸਰਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਸੰਸਥਾਵਾਂ ਨੂੰ ਸਾਫ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸਵੱਛਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਫਤਰ ਸਿਵਲ ਸਰਜਨ ਤੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਨ ਸਵੱਛਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸੰਬੰਧ ਵਿੱਚ ਜਿਲ੍ਹਾ ਸਿਹਤ ਵਿਭਾਗ ਵੱਲੋਂ ਸਵੱਛਤਾ ਮਹਿੰਮ 25 ਸਤੰਬਰ 2023 ਤੋਂ 09 ਅਕਤੂਬਰ 2023 ਤੱਕ ਚਲਾਈ ਜਾ ਰਹੀ ਹੈ। ਇਸ ਦੌਰਾਨ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਹ ਮੁਹਿੰਮ ਚਲਾ ਕੇ ਵਿਸ਼ੇਸ਼ ਸਫਾਈ ਕਰਵਾਈ ਜਾ ਰਹੀ ਹੈ। ਜਿਸ ਅਧੀਨ ਖਾਲੀ ਏਰੀਏ, ਅਲਮਾਰੀਆਂ, ਛੱਤਾਂ ਆਦਿ ਦੀ ਵਿਸ਼ੇਸ਼ ਸਫਾਈ ਕੀਤੀ ਜਾਵੇਗੀ ਅਤੇ ਕਬਾੜ ਆਦਿ ਨੂੰ ਨਸ਼ਟ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਾਫ ਸਫਾਈ ਰੱਖਣ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਬਚ ਸਕਦੇ ਹਾਂ ਅਤੇ ਤੰਦਰੁਸਤ ਰਹਿ ਸਕਦੇ ਹਾਂ। ਸਿਹਤ ਸੰਸਥਾਵਾਂ ਦੀ ਸਾਫ਼-ਸਫਾਈ ਹੋਣ ਨਾਲ ਲੋਕਾਂ ਦਾ ਸਿਹਤ ਸੰਸਥਾਵਾਂ ਵਿੱਚ ਵਿਸ਼ਵਾਸ ਵੱਧਦਾ ਹੈ ਅਤੇ ਵਧੀਆ ਮਾਹੌਲ ਵਿੱਚ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਸਵੱਛਤਾ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਘਰਾਂ ਦੀ, ਦਫਤਰਾਂ ਦੀ ਅਤੇ ਆਲੇ-ਦੁਆਲੇ ਦੀ ਸਾਫ਼-ਸਫਾਈ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿੱਚ ਸਾਰੀਆਂ ਬਰਾਚਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਸਫਾਈ ਕੀਤੀ ਗਈ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਦੁਪਿੰਦਰ ਕੁਾਮਰ ਜਿਲ੍ਹਾ ਸਿਹਤ ਅਫਸਰ, ਡਾ. ਵਰੁਣ ਵਰਮਾ ਜਿਲ਼੍ਹਾ ਐਪੀਡੀਮੋਲੋਜਿਸਟ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ,ਸੰਤ ਰਾਮ, ਰਾਜ ਕੁਮਾਰ ਆਦਿ ਹਾਜ਼ਿਰ ਸਨ। Author: Malout Live