District NewsMalout News

ਸੀ-ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਵੱਲੋਂ ਵੋਮੈਨ ਮਿਲਟਰੀ ਪੁਲਿਸ ਫੋਰਸ ਦੀ ਭਰਤੀ ਲਈ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਮਲੋਟ (ਕਾਲਝਰਾਣੀ): ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਸ਼੍ਰੀ ਹਰਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜ਼ਿਲਕਾ ਦੀਆਂ ਵੋਮੈਨ ਮਿਲਟਰੀ ਪੁਲਿਸ ਫੋਰਸ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸਿਖਲਾਈ ਲੈਣ ਦੀਆਂ ਚਾਹਵਾਨ ਲੜਕੀਆਂ ਜਿਨ੍ਹਾਂ ਦਾ ਕੱਦ 162 ਸੈ:ਮੀ: ਹੋਵੇ, ਉਹ 4 ਅਤੇ 5 ਅਕਤੂਬਰ 2022 ਨੂੰ ਆਨਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਦੱਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਕੋਰੋਨਾ ਵੈਕਸੀਨ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਈਜ ਫੋਟੋ ਆਦਿ ਲੈ ਕੇ ਸਵੇਰੇ 9:00 ਵਜੇ ਨਿੱਜੀ ਤੌਰ ‘ਤੇ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਇਸ ਤੋਂ ਇਲਾਵਾਂ ਜਿਨ੍ਹਾਂ ਲੜਕੀਆਂ ਨੇ ਭਰਤੀ ਲਈ ਆਨਲਾਈਨ ਜਾਂ ਆਫਲਾਈਨ ਅਪਲਾਈ ਕੀਤਾ ਹੈ ਅਤੇ ਉਹਨਾਂ ਦਾ ਕੱਦ ਘੱਟੋ-ਘੱਟ 157 ਸੈ:ਮੀ: ਹੈ, ਉਹ ਵੀ ਹੋਵੇ 4 ਅਤੇ 5 ਅਕਤੂਬਰ 2022 ਨੂੰ ਉੱਪਰ ਦਰਸਾਏ ਗਏ ਸਾਰੇ ਸਰਟੀਫਿਕੇਟ ਦੀ ਫੋਟੋ ਕਾਪੀਆਂ ਲੈ ਕੇ ਰਜਿਸਟ੍ਰੇਸ਼ਨ ਲਈ ਆ ਸਕਦੀਆਂ ਹਨ।

Author: Malout Live

Leave a Reply

Your email address will not be published. Required fields are marked *

Back to top button