ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵੱਲੋਂ ਆਰਮੀ ਅਗਨੀਵੀਰ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ-ਬਾਦਲ-ਲੰਬੀ ਰੋਡ) ਵੱਲੋਂ ਜਿਲ੍ਹਾ ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਜਿਹੜੇ ਯੁਵਕ ਆਰਮੀ ਅਗਨੀਵੀਰ ਵਿੱਚ ਭਰਤੀ ਹੋਣ ਦੇ ਚਾਹਵਾਨ ਹਨ, ਉਨ੍ਹਾਂ ਨੂੰ ਲਿਖਤੀ ਪੇਪਰ ਦੀ ਤਿਆਰੀ ਅਤੇ ਫਿਜੀਕਲ ਟੈਸਟ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ। ਭਰਤੀ ਹੋਣ ਦੇ ਚਾਹਵਾਨ ਯੁਵਕ 29 ਜਨਵਰੀ 2024 ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ ਸਹੀ 09:00 ਵਜੇ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਦਸਤਾਵੇਜ (ਦਸਵੀਂ ਦੇ ਸਰਟੀਫ਼ਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ, 2 ਤਾਜ਼ਾ ਪਾਸਪੋਰਟ ਸਾਈਜ ਫੋਟੋ) ਲਿਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਬੀਤੇ ਦਿਨ ਕਰਨਲ ਸੌਰਵ ਚਰਨ, ਡਾਇਰੈਕਟਰ ਰਕਿਊਟਮੈਂਟ ਏ.ਆਰ.ਓ ਫਿਰੋਜ਼ਪੁਰ ਨੇ ਸੀ-ਪਾਈਟ ਕੈਂਪ ਕਾਲਝਰਾਣੀ ਨੇ ਵਿਜ਼ਿਟ ਕੀਤਾ। ਇਸ ਦੌਰਾਨ ਕਰਨਲ ਸੌਰਵ ਚਰਨ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸਾਲ 2024-25 ਲਈ ਆਰਮੀ ਦੀ ਅਗਨੀਵੀਰ ਦੀ ਭਰਤੀ ਲਈ ਰਜਿਸਟ੍ਰੇਸ਼ਨ 08 ਫਰਵਰੀ ਤੋਂ ਸ਼ੁਰੂ ਹੋ ਕੇ 21 ਮਾਰਚ 2024 ਤੱਕ ਹੋਣੀ ਹੈ। ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਇਹ ਜਾਣਕਾਰੀ ਕੈਂਪ ਇੰਚਾਰਜ, ਸ. ਹਰਮੇਲ ਸਿੰਘ ਦੁਆਰਾ ਦਿੱਤੀ ਗਈ। ਵਧੇਰੇ ਜਾਣਕਾਰੀ ਲਈ 94641-52013, 95493-00001, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live