ਸੀ-ਪਾਈਟ ਕੈਂਪ ਕਾਲਝਰਾਣੀ ਵੱਲੋਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਸਮੇਤ ਆਰਮੀ ਭਰਤੀ ਰੈਲੀ ਫਿਰੋਜ਼ਪੁਰ ਲਈ ਦਿੱਤੀ ਜਾਵੇਗੀ ਮੁਫ਼ਤ ਪੂਰਵ ਸਿਖਲਾਈ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਹਰਜੀਤ ਸਿੰਘ ਸੰਧੂ ਕੈਂਪ ਇੰਚਾਰਜ਼ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਵੱਲੋਂ ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਮਹੀਨਾ ਨਵੰਬਰ 2022 ਨੂੰ ਫਿਰੋਜ਼ਪੁਰ ਵਿਖੇ ਹੋ ਰਹੀ ਆਰਮੀ ਦੀ ਭਰਤੀ ਰੈਲੀ ਲਈ ਮੁਫ਼ਤ ਪੂਰਵ ਸਿਖਲਾਈ ਲਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਂਪ ਇੰਚਾਰਜ ਨੇ ਦੱਸਿਆ ਕਿ ਇਹਨਾਂ ਜ਼ਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ 24,25 ਅਤੇ 26 ਅਗਸਤ 2022 ਨੂੰ ਸਵੇਰੇ 9:00 ਵਜੇ ਨਿੱਜੀ ਤੌਰ ‘ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਨਿੱਜੀ ਤੌਰ ‘ਤੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹਨਾਂ ਦੱਸਿਆ ਕਿ ਚਾਹਵਾਨ ਯੁਵਕ ਦੱਸਵੀਂ ਵਿੱਚ ਘੱਟੋ-ਘੱਟ 45 ਪ੍ਰਤੀਸ਼ਤ ਨੰਬਰਾਂ ਨਾਲ ਪਾਸ ਕੀਤੀ ਹੋਵੇ ਅਤੇ ਉਸ ਦਾ ਕੱਦ 170 ਸੈ.ਮੀ, ਛਾਤੀ 77 ਸੈ.ਮੀ. ਅਤੇ ਫੁਲਾਕੇ ਛਾਤੀ 82 ਸੈ.ਮੀ. ਹੋਵੇ। ਉਹਨਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਦੱਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਕੋਰੋਨਾ ਵੈਕਸੀਨ ਸਰਟੀਫਿਕੇਟ ਦੀ ਫੋਟੋ ਕਾਪੀ, ਆਰਮੀ ਲਈ ਆਨਲਾਈਨ ਅਪਲਾਈ ਕੀਤੇ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 2 ਤਾਜਾ ਪਾਸਪੋਰਟ ਸਾਈਜ ਦੀਆਂ ਫੋਟੋਆਂ ਆਪਣੇ ਨਾਲ ਲੈ ਕੇ ਆਉਣ। ਪੂਰਵ ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਿਹਾਇਸ਼ ਅਤੇ ਖਾਣਾ ਵੀ ਮੁਫ਼ਤ ਦਿੱਤਾ ਜਾਵੇਗਾ। ਰਜਿਸਟ੍ਰੇਸ਼ਨ ਕਰਾਉਣ ਵਾਲੇ ਚਾਹਵਾਨ ਯੁਵਕ ਲਈ ਰਜਿਸਟ੍ਰੇਸ਼ਨ ਵਾਸਤੇ ਆਉਣ ਤੋਂ ਪਹਿਲਾ ਆਰਮੀ ਦੀ ਵੈੱਬਸਾਈਟ www.joinindianarmy.nic.in ਤੇ ਆਨ-ਲਾਈਨ ਅਪਲਾਈ ਕਰਨਾ ਜਰੂਰੀ ਹੈ।

Author: Malout Live