ਮੰਤਰੀ ਮੰਡਲ ਵਲੋਂ 'ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ' ਦੀ ਸਥਾਪਨਾ ਨੂੰ ਪ੍ਰਵਾਨਗੀ

ਚੰਡੀਗੜ੍ਹ/ਪਟਿਆਲਾ:- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਰੂਪ 'ਚ ਮਨਾਉਣ ਲਈ ਹੋ ਰਹੇ ਉਪਰਾਲਿਆਂ ਦੇ ਤਹਿਤ ਅੱਜ ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਵਿਖੇ 'ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਐਕਟ, 2019 ਨੂੰ ਪਾਸ ਕਰਨ ਲਈ ਬਿੱਲ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ। ਪੰਜਾਬ ਮੰਤਰੀ ਮੰਡਲ ਵਲੋਂ Îਮੌਜੂਦਾ ਦੌਰ 'ਚ ਵਿਦਿਆਰਥੀਆਂ ਵਲੋਂ ਪੱਤਰ ਵਿਹਾਰ ਵਿਧੀ ਰਾਹੀਂ ਆਨ-ਲਾਈਨ ਕੋਰਸਾਂ ਵੱਲ ਵਧ ਰਹੀ ਤਵੱਜੋਂ ਅਤੇ ਵਿਸ਼ਵ ਪੱਧਰ 'ਤੇ ਸਿੱਖਿਆ ਦੇ ਖੇਤਰ 'ਚ ਆ ਰਹੀਆਂ ਤਬਦੀਲੀਆਂ ਨੂੰ ਧਿਆਨ 'ਚ ਰੱਖਦੇ ਹੋਏ ਇਸ ਯੂਨੀਵਰਸਿਟੀ ਨੂੰ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ।