District NewsMalout News

ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਦੇ ਵਿਦਿਆਰਥੀਆਂ ਨੇ ਵਿਸ਼ਾਲ ਨਗਰ ਕੀਰਤਨ ਵਿੱਚ ਕੀਤੀ ਸ਼ਮੂਲੀਅਤ

ਮਲੋਟ: ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਫ਼ਕਰਸਰ ਦੇ ਗੁਰਦੁਆਰਾ ਪੰਥ ਮਾਤਾ ਸਾਹਿਬ ਦੇਵਾ ਕੌਰ ਜੀ ਤੋਂ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਗਈ। ਸਕੂਲ ਵਿਦਿਆਰਥੀਆਂ ਨੇ ਸੰਗੀਤ ਅਧਿਆਪਕਾ ਮੈਡਮ ਹਰਮਿੰਦਰ ਕੌਰ ਦੀ ਅਗਵਾਈ ਵਿੱਚ ਕਵਿਤਾਵਾਂ ਅਤੇ ਕਵੀਸ਼ਰੀਆਂ ਰਾਹੀਂ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ। ਸਕੂਲ ਅਧਿਆਪਕ ਦਵਿੰਦਰ ਸਿੰਘ ਵੱਲੋਂ ਸੰਗਤ ਨੂੰ ਗੁਰ ਇਤਿਹਾਸ ਨਾਲ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕ ਗੀਤਾ ਸ਼ਰਮਾ, ਮਲਕੀਤ ਕੌਰ, ਜਸਵੀਰ ਕੌਰ, ਕੁਲਬੀਰ ਕੌਰ ਅਤੇ ਨਵਦੀਪ ਸਿੰਘ ਵੀ ਹਾਜ਼ਿਰ ਸਨ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ, ਕਮੇਟੀ ਮੈਂਬਰ ਭੋਲਾ ਸਿੰਘ, ਮੱਖਣ ਸਿੰਘ, ਜੋਗਿੰਦਰ ਸਿੰਘ, ਦਿਲਬਾਗ ਸਿੰਘ, ਦਰਸ਼ਨ ਸਿੰਘ, ਗ੍ਰੰਥੀ ਭਾਈ ਲਛਮਣ ਸਿੰਘ ਵੱਲੋਂ ਬੱਚਿਆਂ ਅਤੇ ਅਧਿਆਪਕਾਂ ਨੂੰ ਸਿਰੋਪਾਓ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਜੱਥੇਦਾਰ ਗੁਰਪਾਲ ਸਿੰਘ ਗੋਰਾ, ਸਰਪੰਚ ਕੌਰ ਸਿੰਘ, ਕੁਲਵਿੰਦਰ ਸਿੰਘ, ਬੂਟਾ ਸਿੰਘ, ਬਲਕਰਨ ਸਿੰਘ ਵੱਲੋਂ ਬੱਚਿਆਂ ਅਤੇ ਸਕੂਲ ਸਟਾਫ਼ ਵੱਲੋਂ ਸਮੁੱਚੇ ਰੂਪ ਵਿੱਚ ਸਹਿਯੋਗ ਕਰਨ ਲਈ ਸ਼ਲਾਘਾ ਕੀਤੀ ਗਈ। ਸਕੂਲ ਪ੍ਰਿੰਸੀਪਲ ਸ੍ਰ. ਕੁਲਦੀਪ ਸਿੰਘ ਵੱਲੋਂ ਪਿੰਡ ਦੀਆਂ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਗੁਰਦੁਆਰਾ ਸਾਹਿਬ ਦੀ ਸਾਰੀ ਪ੍ਰਬੰਧਕੀ ਕਮੇਟੀ ਦਾ ਸਹਿਯੋਗ ਲਈ ਧੰਨਵਾਦ ਕੀਤਾ ਗਿਆ।

Author: Malout Live

Back to top button