ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋੜਵੰਦ ਵਿਅਕਤੀਆਂ ਨੂੰ ਪੀ.ਐੱਮ.ਏ.ਵਾਈ ਸਕੀਮ ਤਹਿਤ 45 ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੇ ਸੈਕਸ਼ਨ ਪੱਤਰ
ਮਲੋਟ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਨੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਫਕਰਸਰ ਵਿਖੇ 28 ਅਤੇ ਪਿੰਡ ਥੇਹੜੀ ਵਿਖੇ 17 ਯੋਗ ਲਾਭਪਾਤਰੀਆਂ ਨੂੰ ਪੀ.ਐੱਮ.ਏ.ਵਾਈ (ਜੀ) ਸਕੀਮ ਅਧੀਨ ਨਵੇਂ ਮਕਾਨ ਦੀ ਉਸਾਰੀ ਲਈ ਸੈਕਸ਼ਨ ਪੱਤਰ ਜਾਰੀ ਕੀਤੇ ਗਏ। ਇਸ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਲੋੜਵੰਦ ਵਿਅਕਤੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ, ਉਹਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਸਮੇਂ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਪਿੰਡਾਂ ਵਿੱਚ ਜਲਦੀ ਸੁਵਿਧਾ ਕੈਂਪ ਲਗਵਾ ਕੇ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਯੋਗ ਲਾਭਪਾਤਰੀਆਂ ਦੇ
ਫਾਰਮ ਭਰ ਕੇ ਪੈਨਸ਼ਨਾਂ ਲਗਵਾਈਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ.ਮਨਦੀਪ ਕੌਰ ਨੇ ਦੱਸਿਆ ਕਿ ਪੀ.ਐੱਮ.ਏ.ਵਾਈ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ 30 ਹਜ਼ਾਰ ਰੁਪਏ, ਦੂਸਰੀ ਕਿਸ਼ਤ 72 ਹਜ਼ਾਰ ਰੁਪਏ ਅਤੇ ਤੀਸਰੀ ਕਿਸ਼ਤ 18 ਹਜ਼ਾਰ ਰੁਪਏ ਕੁੱਲ 1,20000/- ਰੁਪਏ ਦਿੱਤੇ ਜਾਣੇ ਹਨ। ਉਹਨਾਂ ਅੱਗੇ ਦੱਸਿਆ ਕਿ ਪੀ.ਐੱਮ.ਏ.ਵਾਈ (ਜੀ) ਸਕੀਮ ਅਧੀਨ ਜਿਹਨਾਂ ਲਾਭਪਾਤਰੀਆਂ ਨੂੰ ਸੈਕਸ਼ਨ ਪੱਤਰ ਜਾਰੀ ਕਰ ਦਿੱਤੇ ਗਏ ਹਨ। ਉਹ ਆਪਣੇ ਘਰਾਂ ਦਾ ਕੰਮ ਜਲਦੀ ਸ਼ੁਰੂ ਕਰ ਲੈਣ ਤਾਂ ਜੋ ਉਹਨਾਂ ਨੂੰ ਅਗਲੀ ਕਿਸ਼ਤ ਜਲਦੀ ਤੋਂ ਜਲਦੀ ਜਾਰੀ ਕੀਤੀ ਜਾ ਸਕੇ ਅਤੇ ਹੋਰ ਯੋਗ ਲਾਭਪਾਤਰੀਆਂ ਨੂੰ ਇਹ ਸਕੀਮ ਦਾ ਲਾਭ ਦਿੱਤਾ ਜਾ ਸਕੇ। ਇਸ ਮੌਕੇ ਬੀ.ਡੀ.ਪੀ.ਓ ਗਿੱਦੜਬਾਹਾ ਨੇ ਸਮੂਹ ਲਾਭਪਾਤਰੀਆਂ ਨੂੰ ਆਪਣੇ ਦਸਤਾਵੇਜ਼ ਜਮ੍ਹਾਂ ਕਰਾਉਣ ਸੰਬੰਧੀ ਕਿਹਾ ਤਾਂ ਜੋ ਉਹਨਾਂ ਨੂੰ ਕਿਸ਼ਤਾਂ ਸਮੇਂ ਸਿਰ ਜਾਰੀ ਕੀਤੀਆਂ ਜਾ ਸਕਣ। Author: Malout Live