ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ-ਸ਼੍ਰੀ ਮੁਕਤਸਰ ਸਾਹਿਬ ਰੋਡ ਦੇ ਕੰਮਾਂ ਦਾ ਲਿਆ ਜਾਇਜਾ

ਮਲੋਟ: ਕੈਬਨਿਟ ਮੰਤਰੀ ਦੇ ਦਫਤਰ ਇੰਚਾਰਜ ਰਮੇਸ਼ ਕੁਮਾਰ ਅਰਨੀਵਾਲਾ ਨੇ ਪ੍ਰੈੱਸ ਨੋਟ ਜਾਰੀ ਕਰ ਦੱਸਿਆ ਕਿ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ-ਸ਼੍ਰੀ ਮੁਕਤਸਰ ਸਾਹਿਬ ਰੋਡ ਦਾ ਦੌਰਾ ਕੀਤਾ। ਜਿਸ ਵਿੱਚ ਉਹਨਾਂ ਨੇ ਸ਼੍ਰੀ ਮੁਕਤਸਰ ਸਾਹਿਬ ਰੋਡ ਦੇ ਚੱਲ ਰਹੇ ਕੰਮਾਂ ਦਾ ਜਾਇਜਾ ਲਿਆ ਅਤੇ ਉਹਨਾਂ ਦੁਆਰਾ ਕੰਮ ਵਿੱਚ ਹੋਰ ਤੇਜੀ ਲਿਆਉਣ ਦੀ ਹਿਦਾਇਤ ਵੀ ਦਿੱਤੀ ਗਈ। ਧਿਆਨ ਦੇਣਯੋਗ ਹੈ ਕਿ ਲੰਬੇ ਸਮੇਂ ਤੋਂ ਖਰਾਬ ਸੜਕ ਕਾਰਨ ਲੋਕਾ ਨੂੰ ਆ ਰਹੀਆਂ ਮੁਸ਼ਕਿਲਾ ਦੇ ਹੱਲ ਲਈ ਮਾਨਯੋਗ ਮੰਤਰੀ ਡਾ. ਬਲਜੀਤ ਕੌਰ ਦੀਆਂ ਲਗਾਤਾਰ ਕੋਸ਼ਿਸ਼ਾ ਸਦਕਾ ਮਲੋਟ ਤੋਂ ਸ਼੍ਰੀ ਮੁਕਤਸਰ ਸਾਹਿਬ ਰੋਡ ਨਵੀਂ ਬਣਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ

ਸੜਕ ਨੂੰ ਚੌੜੀ ਕਰਨ ਲਈ ਦਰੱਖਤਾ ਦੀ ਕਟਾਈ ਦਾ ਕੰਮ ਵੀ ਖਤਮ ਹੋ ਚੁੱਕਾ ਹੈ ਅਤੇ ਹੁਣ ਸੜਕ ਦੀ ਪਟਾਈ ਦਾ ਕੰਮ ਚੱਲ ਰਿਹਾ ਹੈ। ਜਿਸ ਦੀ ਜਾਣਕਾਰੀ ਸੜਕ ਮਹਿਕਮੇ ਦੇ XEN ਸ਼੍ਰੀ ਅੰਨਦ ਮਾਹਰ ਵੱਲੋਂ ਦਿੰਦਿਆਂ ਦੱਸਿਆ ਗਿਆ ਕਿ ਮਲੋਟ ਤੋ ਈਨਾਖੇੜਾ ਤੱਕ ਸੜਕ ਦੀ ਪਟਾਈ ਹੋ ਚੁੱਕੀ ਹੈ ਅਤੇ ਲਗਾਤਾਰ ਅੱਗੇ ਵੀ ਸੜਕ ਦੀ ਪਟਾਈ ਦਾ ਕੰਮ ਚੱਲ ਰਿਹਾ ਹੈ ਅਤੇ ਪਿੰਡ ਮਲੋਟ ਤੋ ਸਾਈਡਾਂ ਤੇ ਪਾਣੀ ਦੀ ਨਿਕਾਸੀ ਲਈ ਨਾਲੇ ਬਣਾਉਣ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ। ਮਾਨਯੋਗ ਮੰਤਰੀ ਸਾਹਿਬ ਵੱਲੋਂ ਅਧਿਕਾਰੀਆਂ ਨੂੰ ਕੰਮ ਵਿੱਚ ਹੋਰ ਤੇਜੀ ਲਿਆਉਣ ਨੂੰ ਕਿਹਾ ਗਿਆ ਅਤੇ ਰਾਹਗੀਰਾਂ ਦੀ ਆਵਾਜਾਈ ਦਾ ਵੀ ਧਿਆਨ ਰੱਖਣ ਨੂੰ ਕਿਹਾ ਗਿਆ ਕਿ ਕਿਸੇ ਨੂੰ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਬਲਾਕ ਪ੍ਰਧਾਨ ਗਗਨਦੀਪ ਸਿੰਘ ਔਲਖ, ਜ਼ਿਲ੍ਹਾ ਵਾਇਸ ਪ੍ਰਧਾਨ ਯੂਥ ਗੁਰਪ੍ਰੀਤ ਸਿੰਘ ਵਿਰਦੀ, ਨਵਦੀਪ ਸਿੰਘ ਔਲਖ, ਲਵ ਬੱਤਰਾ, ਪੀ.ਏ. ਅਰਸ਼ ਸਿੱਧੂ ਅਤੇ ਛਿੰਦਰਪਾਲ ਸਿੰਘ ਵੀ ਮੌਜੂਦ ਸਨ। Author: Malout Live