ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
ਮਲੋਟ (ਲੰਬੀ): ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰੀ ਨੂੰ ਨੱਥ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਵੱਲੋਂ 30 ਹਜ਼ਾਰ ਤੋਂ ਵੱਧ ਬੇਰੁਜਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਅਤੇ 10 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ ਹੈ। ਇਹ ਜਾਣਕਾਰੀ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਨੇ ਲੰਬੀ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਦਿੱਤੀ। ਉਹਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਸੂਬੇ ਨੂੰ ਖੁਸ਼ਹਾਲ ਬਣਾ ਕੇ ਬੇਰੁਜ਼ਗਾਰੀ ਨੂੰ ਖਤਮ ਕਰਨਾ ਹੈ।
ਇਸ ਮੌਕੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਵਾਤਾਵਰਣ ਤੇ ਮਾੜਾ ਪ੍ਰਭਾਵ ਨਾ ਪਵੇ। ਇਸ ਮੌਕੇ ਖੇਤੀਬਾੜੀ ਮੰਤਰੀ ਨੇ 10 ਆਂਗਣਵਾੜੀ ਵਰਕਰਾਂ ਅਤੇ 57 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ। ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਲੰਬੀ ਸ਼੍ਰੀਮਤੀ ਰਣਜੀਤ ਕੌਰ ਨੇ ਸ. ਖੁੱਡੀਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ। ਇਸ ਮੌਕੇ ਸ਼੍ਰੀ ਭੋਲਾ ਰਾਮ ਨਾਇਬ ਤਹਿਸੀਲਦਾਰ ਲੰਬੀ, ਸ. ਰਣਧੀਰ ਸਿੰਘ ਖੁੱਡੀਆਂ, ਸ਼੍ਰੀ ਰਛਪਾਲ ਸਿੰਘ ਚੇਅਰਮੈਨ, ਸ਼੍ਰੀ ਗੁਰਬਾਜ ਸਿੰਘ ਬਨਵਾਲਾ, ਸ਼੍ਰੀ ਰਾਜਾ ਸਿੰਘ ਮਾਹੂਆਣਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। Author: Malout Live