ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 15 ਸਾਲ ਪੁਰਾਣੀਆਂ ਡੀਜਲ ਗੱਡੀਆਂ ਤੇ ਬੱਸਾਂ 'ਤੇ ਰੋਕ ਲਾਉਣ ਐਲਾਨ

ਮਲੋਟ (ਪੰਜਾਬ): ਪੰਜਾਬ ਸਰਕਾਰ ਨੇ 15 ਸਾਲ ਤੋਂ ਪੁਰਾਣੇ ਵਾਹਨਾਂ ਤੇ ਬੱਸਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ 15 ਸਾਲ ਤੋਂ ਪੁਰਾਣੀਆਂ ਡੀਜ਼ਲ ਬੱਸਾਂ ਨਹੀਂ ਚੱਲਣਗੀਆਂ, ਇਸ ਦੇ ਨਾਲ ਪੁਰਾਣੀਆਂ ਡੀਜ਼ਲ ਕਾਰਾਂ ਵੀ ਨਹੀਂ ਚੱਲਣਗੀਆਂ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿੱਚ 15 ਸਾਲ ਪੁਰਾਣੀਆਂ ਡੀਜ਼ਲ 'ਤੇ ਚੱਲਣ ਵਾਲੀਆਂ ਸਕੂਲੀ ਬੱਸਾਂ ਤੇ ਕਾਰਾਂ ਨਹੀਂ ਚੱਲਣਗੀਆਂ। ਉਨ੍ਹਾਂ ਕਿਹਾ ਕਿ ਇਹ ਨੀਤੀ ਪੰਜਾਬ ਵਿੱਚ ਵੱਧ ਰਹੇ ਪ੍ਰਦੂਸ਼ਣ ਕਾਰਨ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ 15 ਸਾਲ ਤੋਂ ਪੁਰਾਣੇ ਸਾਰੇ ਸਰਕਾਰੀ ਵਾਹਨ ਸਕਰੈਪ ਲਈ ਭੇਜੇ ਜਾਣਗੇ। ਪੰਜਾਬ ਸਕਰੈਪ ਪਾਲਿਸੀ ਏਜੰਸੀ ਜਾਂ ਭਾਰਤ ਦੀ ਕੋਈ ਵੀ ਸਟੇਟ ਏਜੰਸੀ ਜੋ ਚੰਗੀ ਕੀਮਤ ਦਿੰਦੀ ਹੈ,

ਉਸ ਨੂੰ ਵੇਚ ਦਿੱਤਾ ਜਾਵੇਗਾ। ਬੀਤੇ ਦਿਨੀਂ ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ 15 ਸਾਲ ਦੀ ਹੱਦ ਪਾਰ ਕਰ ਚੁੱਕੀਆਂ ਸਰਕਾਰੀ ਬੱਸਾਂ ਨੂੰ ਸਕਰੈਪ ਕਰਨ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਤਾਂ ਜੋ ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਫ਼ਲੀਟ ਵਿੱਚ ਸ਼ਾਮਿਲ ਕੀਤਾ ਜਾ ਸਕੇ। ਭੁੱਲਰ ਨੇ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਹ ਵੀ ਖੇਤਰ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਨ ਤਾਂ ਕਿ ਇਸ ਖੇਤਰ ਵਿੱਚ ਨਵੀਂ ਤਕਨੀਕ ਆਉਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ। Author: Malout Live