ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਨੂੰ ਕੀਤਾ ਜਾ ਰਿਹਾ ਪੂਰਾ

ਮਲੋਟ: ਪਿਛਲੇ ਕਈ ਮਹੀਨਿਆਂ ਤੋਂ ਸਿਵਲ ਹਸਪਤਾਲ ਮਲੋਟ ਵਿਖੇ ਡਾਕਟਰਾਂ ਦੀ ਘਾਟ ਮਹਿਸੂਸ ਹੋ ਰਹੀ ਸੀ। ਜਿਸ ਕਾਰਨ ਆਮ ਪਬਲਿਕ ਨੂੰ ਮਹਿੰਗੇ ਭਾਅ ਦਾ ਇਲਾਜ ਕਰਵਾਉਣ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣਾ ਪੈਂਦਾ ਸੀ। ਪੰਜਾਬ ਵਿੱਚ ਆਪ ਸਰਕਾਰ ਦੇ ਬਣਦਿਆਂ ਮਲੋਟ ਤੋਂ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਦੇ ਸਿਵਲ ਹਸਪਤਾਲ ਵਿੱਚ ਹੌਲੀ-ਹੌਲੀ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਗਿਆ।

ਮਲੋਟ ਸਿਵਲ ਹਸਪਤਾਲ ਵਿੱਚ ਪਹਿਲਾਂ 4 ਡਾਕਟਰਾਂ ਨੇ ਜੁਆਇੰਨ ਕੀਤਾ ਅਤੇ ਅੱਜ ਹੱਡੀਆਂ ਦੇ ਜੌੜਾਂ ਦੇ ਮਾਹਿਰ ਡਾ. ਗਗਨਦੀਪ ਨੇ ਜੁਆਇੰਨ ਕਰ ਕੀਤਾ ਜੋ ਕਿ ਹਫਤੇ ਵਿੱਚ ਤਿੰਨ ਦਿਨ ਆਪਣੀਆਂ ਸੇਵਾਵਾਂ ਦਿਆਂ ਕਰਨਗੇ। ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਮਹਿੰਗੇ ਇਲਾਜ ਤੋਂ ਕਾਫੀ ਰਾਹਤ ਮਿਲੇਗੀ। ਇਸ ਦੌਰਾਨ ਐੱਸ.ਐੱਮ.ਓ ਡਾ. ਸੁਨੀਲ ਬਾਂਸਲ ਨੇ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। Author: Malout Live