ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਨੰਬਰਦਾਰ ਐਸੋਸੀਏਸ਼ਨ ਦੇ ਆਗੂਆਂ ਨੇ ਕੀਤੀ ਮੁਲਾਕਾਤ

ਮਲੋਟ: ਬੀਤੇ ਦਿਨ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਪਹੁੰਚੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ (ਰਜਿ.) ਗਰੁੱਪ ਦੇ ਆਗੂ ਵਿਸ਼ੇਸ਼ ਤੌਰ ਤੇ ਮਿਲੇ। ਜਿਸ ਵਿੱਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੋਂ ਪ੍ਰਧਾਨ ਸੁਖਦੇਵ ਸਿੰਘ ਨੰਬਰਦਾਰ ਮੜ੍ਹਮੱਲੂ ਅਤੇ ਜਗਸੀਰ ਸਿੰਘ ਨੰਬਰਦਾਰ ਸੁਖ਼ਨਾ ਐਗਜੈਕਟਿਵ ਮੈਂਬਰ ਸਟੇਟ ਬਾਡੀ ਪੰਜਾਬ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੂੰ ਆਪਣੀਆਂ ਜਾਇਜ਼ ਮੰਗਾਂ ਸੰਬੰਧੀ ਜਾਣੂੰ ਕਰਵਾਇਆ। ਇਸ ਦੌਰਾਨ ਕੈਬਨਿਟ ਮੰਤਰੀ ਸਾਹਿਬਾਨ ਨੇ ਸਮੂਹ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਜਲਦੀ ਹੀ ਤੁਹਾਡੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਈ ਜਾਵੇਗੀ। ਇਸ ਮੌਕੇ ਸਾਰੇ ਨੰਬਰਦਾਰਾਂ ਦੇ ਵੱਲੋਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਪਹਿਲੀ ਵਾਰ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਚਾਲੀ ਮੁਕਤਿਆਂ ਦੀ ਸ਼ਹਾਦਤ ਅਤੇ ਪਵਿੱਤਰ ਧਰਤੀ ਤੇ ਆਉਣ ਤੇ ਜੀ ਆਇਆਂ ਆਖਿਆ ਅਤੇ ਧੰਨਵਾਦ ਕੀਤਾ ਗਿਆ ਨਾਲ ਭਵਿੱਖ ਵਿੱਚ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੀਟਿੰਗ ਦੌਰਾਨ ਮਿਲ ਕੇ ਸਮੂਹ ਨੰਬਰਦਾਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਧਿਆਨ ਵਿੱਚ ਲਿਆ ਕੇ ਜਲਦੀ ਤੋਂ ਜਲਦੀ ਹੱਲ ਕਰਨ ਦੇ ਯਤਨ ਕਰਨਗੇ। Author: Malout Live