District NewsMalout News

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਮਲੋਟ ਦੇ ਪਿੰਡ ਬਲਮਗੜ੍ਹ ਅਤੇ ਮੰਡੀ ਲੱਖੇਵਾਲੀ ਦਾ ਕੀਤਾ ਦੌਰਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਿਧਾਨ ਸਭਾ ਦੇ ਪਿੰਡ ਬਲਮਗੜ੍ਹ ਅਤੇ ਮੰਡੀ ਲੱਖੇਵਾਲੀ ਦਾ ਦੌਰਾ ਕੀਤਾ ਅਤੇ ਸਰਕਾਰ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸੰਬੰਧੀ ਜਾਣੂੰ ਕਰਵਾਇਆ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਮੁੱਚੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਰਵਾਉਣ ਲਈ ਆਪਣਾ ਬਣਦਾ ਸਹਿਯੋਗ ਦੇਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਸਵੱਛ ਭਾਰਤ ਮਿਸ਼ਨ ਤਹਿਤ ਕਿਹਾ ਕਿ ਜਿੱਥੇ ਸਫ਼ਾਈ ਉੱਥੇ ਖੁਦਾਈ ਦੇ ਮੰਤਵ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਵਾਤਾਵਰਣ ਨੂੰ ਆਮ ਵਰਗਾ ਬਣਾਈ ਰੱਖਣ ਲਈ ਵੱਧ ਤੋਂ ਵੱਧ ਛਾਂਦਾਰ ਪੌਦੇ ਲਗਾਉਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਉਨ੍ਹਾਂ ਦੀ ਬਿਹਤਰੀ ਲਈ ਸਮਾਜ ਭਲਾਈ ਦੇ ਸ਼ਲਾਘਾਯੋਗ ਕਦਮ ਪੁੱਟੇ ਜਾ ਰਹੇ ਹਨ। ਡਾ. ਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਨੇ ਸਵੱਛ ਭਾਰਤ ਮਿਸ਼ਨ ਤਹਿਤ ਭਾਰਤ ਸਰਕਾਰ ਵੱਲੋਂ ਹਰ ਘਰ ਪਾਣੀ ਸੰਬੰਧੀ ਮਿਲੇ ਪ੍ਰਸ਼ੰਸਾ ਪੱਤਰ ਸੰਬੰਧੀ ਜਾਣੂੰ ਕਰਵਾਇਆ। ਸਿਵੀਆ ਸ਼ਰਮਾ ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਸਟੇਟ ਲੇਵਲ ਕੋਆਰਡੀਨੇਟਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸਵੱਛ ਭਾਰਤ ਮਿਸ਼ਨ ਤਹਿਤ ਲੋਕਾਂ ਨੂੰ ਗਿੱਲੇ-ਸੁੱਕੇ ਕੂੜੇ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਜਾ ਰਹੀ ਮਾਲੀ ਮੱਦਦ ਸੰਬੰਧੀ ਜਾਗਰੂਕ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜ਼ਸ਼ਨ ਬਰਾੜ, ਜਗਦੇਵ ਸਿੰਘ ਬਾਮ, ਸੁਰਿੰਦਰ ਸਿੰਘ ਧਾਲੀਵਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐਕਸੀਅਨ ਵਾਟਰ ਸਪਲਾਈ (ਪੇਂਡੂ) ਚਮਕ ਸਿੰਗਲਾ, ਰਵੀ ਗੋਇਲ ਅਤੇ ਗੁਰਤੇਜ਼ ਸਿੰਘ ਐੱਸ.ਡੀ.ਓ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।

Author: Malout Live

Leave a Reply

Your email address will not be published. Required fields are marked *

Back to top button