Punjab

ਬਠਿੰਡਾ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਸਾਲ-2020 ਦਾ ਕੈਲੰਡਰ ਰਿਲੀਜ਼

ਬਠਿੰਡਾ:-  ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਵਲੋਂ ਨਵੇਂ ਸਾਲ ਦੀ ਆਮਦ ਮੌਕੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਸਾਲ 2020 ਦਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਕੈਲੰਡਰ ਬੇਟੀ ਬਚਾਓ-ਬੇਟੀ ਪੜ੍ਹਾਓ ਦਾ ਸੁਨੇਹਾ ਆਮ ਲੋਕਾਂ ਤੱਕ ਪਹੁੰਚਾਉਣ ਲਈ ਜਾਰੀ ਕੀਤਾ ਗਿਆ ਹੈ। ਇਸ ਕੈਲੰਡਰ ‘ਚ ਸਾਲ 2020 ਦੇ ਸਾਰੇ ਮਹੀਨਿਆਂ ਦਾ ਵੇਰਵਾ, ਸਰਕਾਰੀ ਛੁੱਟੀਆਂ, ਸਿਹਤ ਵਿਭਾਗ ਵੱਲੋਂ ਮਨਾਏ ਜਾਂਦੇ ਹੈਲਥ ਡੇਅ ਦਾ ਵੇਰਵਾ ਦਿੱਤਾ ਗਿਆ ਹੈ। ਇਹ ਕੈਲੰਡਰ ਸਾਰੀਆਂ ਸਿਹਤ ਸੰਸਥਾਵਾਂ, ਜ਼ਿਲਾ ਹਸਪਤਾਲਾਂ ਅਰਬਨ ਅਤੇ ਪੇਂਡੂ ਸਿਹਤ ਕੇਂਦਰਾਂ, ਮਿੰਨੀ ਪੀ.ਐਚ.ਸੀ., ਸਬ-ਸੈਂਟਰ ਸਾਰੇ ਪਿੰਡਾਂ ਦੇ ਸਰਪੰਚਾਂ ਨੂੰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *

Back to top button