ਯੁਵਕ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਮੰਗ- ਡਿਪਟੀ ਕਮਿਸ਼ਨਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸੰਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ 'ਤੇ ਵਿੱਤੀ ਸਹਾਇਤਾ ਦੇਣ ਲਈ ਜਿਲ੍ਹੇ ਭਰ 'ਚੋਂ ਅਰਜ਼ੀਆਂ ਦੀ ਮੰਗ 5 ਦਸੰਬਰ 2023 ਤੱਕ ਕੀਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਨੇ ਦੱਸਿਆ ਕਿ ਜਿਲ੍ਹੇ ਦੇ ਯੁਵਕ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ
ਤਾਂ ਜੋ ਵਧੀਆ ਕੰਮ ਕਰਨ ਵਾਲੀਆਂ ਜਿਲ੍ਹੇ ਭਰ 'ਚੋਂ ਯੁਵਕ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਕਲੱਬਾਂ ਵੱਲੋਂ ਇਹ ਅਰਜ਼ੀਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫਤਰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਇਸ ਦੀ ਹੋਰ ਜਾਣਕਾਰੀ ਲਈ ਸ਼੍ਰੀ ਰਘਬੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨਾਲ ਮੋਬਾਇਲ ਨੰਬਰ 94638-42362 ਅਤੇ 62803-27803 ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live