ਜਿਲ੍ਹੇ ਵਿੱਚ ਲੋਕ ਸਭਾ ਚੌਣਾਂ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ ਤੇ ਵਰਤੀ ਜਾਣ ਵਾਲੀ ਸਟੇਸ਼ਨਰੀ ਲਈ ਕੁਟੇਸ਼ਨਾਂ ਦੀ ਮੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੱਤੀ ਕਿ ਜਿਲ੍ਹੇ ਵਿੱਚ ਕਰਵਾਈਆਂ ਜਾ ਰਹੀਆਂ ਅਗਾਮੀ ਲੋਕ ਸਭਾ ਚੌਣਾਂ-2024 ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ ਤੇ ਵਰਤੀ ਜਾਣ ਵਾਲੀ ਸਟੇਸ਼ਨਰੀ ਵਸਤਾਂ ਦੀ ਖਰੀਦ ਜਿਲ੍ਹਾ ਪੱਧਰ ਤੇ ਕੀਤੀ ਜਾਣੀ ਹੈ।
ਇਸ ਸੰਬੰਧੀ ਜਿਲ੍ਹੇ ਦੀ ਵੈੱਬਸਾਇਟ www.muktsar.nic.in ਤੇ ਸਟੇਸ਼ਨਰੀ ਵਸਤਾਂ ਦੀ ਲਿਸਟ ਦੇਖੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਇਸ ਲਈ ਜੋ ਵੀ ਫਰਮ ਇਹ ਸਟੇਸ਼ਨਰੀ ਵਸਤਾਂ ਦੀ ਸਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਕੁਟੇਸ਼ਨ ਮੁੱਖ ਚੋਣ ਅਫਸਰ, ਕਮਰਾ ਨੰਬਰ-72, ਦੂਜੀ ਮੰਜਿਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ 16 ਮਾਰਚ 2024 ਤੱਕ ਭੇਜ ਸਕਦੇ ਹਨ। Author: Malout Live