12 ਤੋਂ 14 ਸਾਲ ਦੇ ਬੱਚਿਆਂ ਦੇ ਕੋਵਿਡ-19 ਟੀਕਾਕਰਨ ਕਰਵਾਉਣ ਦੀ ਮੁਹਿੰਮ ਹੋਈ ਸ਼ੁਰੂ

ਮਲੋਟ:- ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅੱਜ 12 ਤੋਂ 14 ਸਾਲ ਤੱਕ ਦੇ ਬੱਚਿਆਂ ਲਈ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਸਰਕਾਰੀ ਹਾਈ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰਸ਼ਮੀ ਚਾਵਲਾ ਨੇ ਦੱਸਿਆ ਕਿ ਪੂਰੇ ਭਾਰਤ ਵਿੱਚ ਕੋਰੋਨਾ ਰੋਕੂ ਟੀਕਾਕਰਨ

ਦੇ ਅਗਲੇ ਪੜਾਅ ਵਿੱਚ ਅੱਜ 12 ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਕੋਰੋਨਾ ਟੀਕਾਕਰਨ ਸ਼ੁਰੂਆਤ ਕੀਤੀ ਗਈ ਹੈ ਅਤੇ ਦੂਜੀ ਖ਼ੁਰਾਕ 28 ਦਿਨਾਂ ਬਾਅਦ ਦਿੱਤੀ ਜਾਵੇਗੀ। ਇਸ ਸਮੇਂ ਸੁਖਨਪਾਲ ਸਿੰਘ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਜ਼ਰੂਰ ਲਗਵਾਉਣ ਤਾਂ ਜੋ ਕੋਰੋਨਾ ਵਰਗੀ ਬਿਮਾਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਡਾ. ਅਨੂਪ, ਅਨੀਸ਼ ਮੋਂਗਾ, ਬੇਅੰਤ ਕੌਰ ਅਤੇ ਬਾਕੀ ਹੋਰ ਸਟਾਫ਼ ਵੀ ਹਾਜਿਰ ਸੀ।