ਮਗਨਰੇਗਾ ਸਕੀਮ ਤਹਿਤ ਜਾਬ ਕਾਰਡ ਜਾਰੀ ਕਰਨ ਸੰਬੰਧੀ ਲੱਗਣਗੇ ਕੈਂਪ ਡਾ.ਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ/ਸ਼੍ਰੀ ਮੁਕਤਸਰ ਸਾਹਿਬ, ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਨਰੇਗਾ, ਐੱਸ.ਏ.ਐੱਸ.ਨਗਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਗਨਰੇਗਾ ਸਕੀਮ ਤਹਿਤ ਜਾਬ ਕਾਰਡ ਜਾਰੀ ਕਰਨ ਸੰਬੰਧੀ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 21-11-2022 ਨੂੰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਸ਼੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਿਤੀ 22-11-2022 ਨੂੰ ਗਿੱਦੜਬਾਹਾ ਅਤੇ ਲੰਬੀ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਾ. ਮਨਦੀਪ ਕੌਰ (ਪੀ.ਸੀ.ਐੱਸ) ਵਧੀਕ ਡਿਪਟੀ ਕਮਿਸ਼ਨਰ (ਵਿ)-ਕਮ-ਵਧੀਕ ਜਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਮਗਨਰੇਗਾ, ਸ਼੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ 18 ਸਾਲ ਤੋਂ ਉੱਪਰ ਦਾ ਕੋਈ ਵੀ ਵਿਅਕਤੀ ਜੋ ਹੱਥੀਂ ਕਿਰਤ ਕਰਨਾ ਚਾਹੁੰਦਾ ਹੈ, ਉਹ ਆਪਣੀ ਇੱਕ ਫੋਟੋ ਆਧਾਰ ਕਾਰਡ ਦੀ ਕਾਪੀ ਅਤੇ ਬੈਂਕ ਖਾਤੇ ਦੀ ਕਾਪੀ ਲੈ ਕੇ ਇਹਨਾਂ ਮਿਤੀਆਂ ਨੂੰ ਸੰਬੰਧਿਤ ਬਲਾਕਾਂ ਵਿੱਚ ਜਾਬ ਕਾਰਡ ਬਣਾਉਣ ਲਈ ਸ਼ਾਮਿਲ ਹੋ ਸਕਦਾ ਹੈ। Author: Malout Live