District NewsMalout News

‘ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ’ ਤਹਿਤ ਅੱਜ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਲੱਗਣਗੇ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਨੇ ਦੱਸਿਆ ਕਿ 6 ਫਰਵਰੀ ਤੋਂ ਸ਼ੁਰੂ ਹੋਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੈਂਪ ਲੱਗਣਗੇ। ਉਹਨਾਂ ਨੇ ਦੱਸਿਆ ਕਿ ਅੱਜ (7 ਫਰਵਰੀ) ਨੂੰ ਸ਼ਹਿਰੀ ਹਲਕੇ ਸਬ-ਡਿਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਦੀ ਮੰਡੀ ਬਰੀਵਾਲਾ ਵਿਖੇ ਵਾਰਡ ਨੰਬਰ 1 ਅਤੇ 2 ਨੂੰ ਸਵੇਰੇ 10 ਵਜੇ ਅਤੇ ਦੁਪਹਿਰ 12 ਵਜੇ ਵਾਰਡ ਨੰਬਰ 3 ਅਤੇ 4 ਅਤੇ ਇਸੇ ਤਰ੍ਹਾਂ ਸਬ ਡਿਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਉਦੇਕਰਨ ਅਤੇ ਪਿੰਡ ਕੋਟਲੀ ਦੇਵਨ ਵਿਖੇ ਸਵੇਰੇ 10 ਵਜੇ ਅਤੇ ਚੜ੍ਹੇਵਾਨ ਅਤੇ ਬੂੜਾ ਗੁੱਜਰ ਵਿਖੇ ਦੁਪਹਿਰ 12 ਵਜੇ ਕੈਂਪ ਲਗਾਏ ਜਾਣਗੇ।

ਇਸੇ ਤਰ੍ਹਾਂ ਮਲੋਟ ਸ਼ਹਿਰ ਵਿੱਚ ਵਾਰਡ ਨੰਬਰ 5 ਵਿਖੇ ਸਵੇਰੇ 10 ਵਜੇ ਅਤੇ ਵਾਰਡ ਨੰਬਰ 6 ਵਿਖੇ ਦੁਪਹਿਰ 12 ਵਜੇ ਅਤੇ ਸਬ-ਡਿਵੀਜ਼ਨ ਮਲੋਟ ਦੇ ਪਿੰਡ ਝੋਰੜ ਵਿੱਚ ਦੁਪਹਿਰ 12 ਵਜੇ ਕੈਂਪ ਲਗਾਏ ਜਾਣਗੇ। ਸਬ-ਡਿਵੀਜ਼ਨ ਗਿੱਦੜਬਾਹਾ ਦੇ ਵਾਰਡ ਨੰਬਰ 3 ਵਿੱਚ ਸਵੇਰੇ 10 ਵਜੇ ਅਤੇ ਬਾਅਦ ਦੁਪਹਿਰ 12 ਵਜੇ ਵਾਰਡ ਨੰਬਰ 4 ਅਤੇ ਗਿੱਦੜਬਾਹਾ ਦੇ ਪਿੰਡ ਦੌਦਾ ਵਿਖੇ ਸਵੇਰੇ 10 ਵਜੇ ਅਤੇ ਪਿੰਡ ਸੁਖਨਾ ਅਬਲੂ ਵਿਖੇ ਦੁਪਿਹਰ 12 ਵਜੇ ਸਮੇਂ ਅਨੁਸਾਰ ਕੈਂਪ ਲਗਾਏ ਜਾਣਗੇ। ਲੋਕਾਂ ਨੂੰ ਵੱਡੀ ਗਿਣਤੀ ਵਿੱਚ ਇਹਨਾਂ ਕੈਂਪਾਂ ਵਿੱਚ ਪਹੁੰਚਣ ਦਾ ਹਾਰਦਿਕ ਸੱਦਾ ਹੈ। ਕੈਂਪਾਂ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹਾਜ਼ਰ ਰਹਿਣਗੇ ਅਤੇ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ।

Author: Malout Live

Back to top button