ਜੀ.ਟੀ.ਬੀ.ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਕੈਂਸਰ ਜਾਗਰੂਕਤਾ ਪ੍ਰਤੀ ਸੈਮੀਨਾਰ।

ਮਲੋਟ :- ਪੜ੍ਹਾਈ ਅਤੇ ਹਰ ਖੇਤਰ ਵਿੱਚ ਅਹਿਮ ਸਥਾਨ ਰੱਖਣ ਵਾਲੇ ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਿਤੀ 18.07.2019 ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਸੰਸਥਾਂ ਵਿਖੇ ਕੈਂਸਰ ਜਾਗਰੂਕਤਾ ਮੁਹਿੰਮ ਤਹਿਤ ਇੱਕ ਸੈਮੀਨਾਰ ਲਗਾਇਆ ਗਿਆ । ਜਿਸ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਹਸਪਤਾਲ ਮਲੋਟ ਦੇ ਡਾ: ਸਿਮਰਜੀਤ ਸਿੰਘ ਸਮਾਘ (Child Specialist) ਆਪਣੀ ਟੀਮ ਨਾਲ ਵਿਸ਼ੇਸ਼ ਤੋਰ ਤੇ ਪਹੁੰਚੇ । ਇਸ ਮੌਕੇ ਸਕੂਲ ਸਟਾਫ ਵੱਲੋਂ ਡਾ: ਸਾਹਿਬ ਅਤੇ ਉਨ੍ਹਾਂ ਦੀ ਟੀਮ ਨੂੰ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਸੈਮੀਨਾਰ ਤਹਿਤ ਡਾ: ਸਿਮੀਰਜੀਤ ਸਿੰਘ ਸਮਾਘ ਨੇ ਕੈਂਸਰ ਵਰਗੀ ਭਿਆਨਕ ਬਿਮਾਰੀ ਬਾਰੇ ਸੰਖੇਪ ਰੂਪ ਵਿੱਚ ਜਾਣਕਾਰੀ ਦਿੱਤੀ ਅਤੇ ਵਿਦਆਰਥੀਆਂ ਨੂੰ ਇਸ ਦੇ ਕਾਰਨਾ, ਲੱਛਣਾ ਅਤੇ ਇਲਾਜ਼ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆਂ ਕਿ ਹੁਣ ਕੈਂਸਰ ਦੀ ਬਿਮਾਰੀ ਲਾ-ਇਲਾਜ ਬਿਮਾਰੀ ਨਹੀਂ ਹੈ, ਮੈਡੀਕਲ ਸਾਇੰਸ ਨੇ ਏਨੀ ਤਰੱਕੀ ਕਰ ਲਈ ਹੈ ਕਿ ਇਸ ਭਿਆਨਕ ਬਿਮਾਰੀ ਦਾ ਇਲਾਜ ਵੀ ਸੰਭਵ ਹੈ।ਲੋੜ ਹੈ ਕਿ ਇਸ ਦਾ ਇਲਾਜ ਸਮੇਂ ਰਹਿੰਦੇ ਹੀ ਕਰਵਾ ਲਿਆ ਜਾਵੇ। ਇਸ ਤੋਂ ਇਲਾਵਾ ਡਾ: ਸਮਾਘ ਨੇ ਵਿਦਆਰਥੀਆਂ ਨੂੰ ਸਾਫ਼-ਸੁਥਰਾ ਜੀਵਨ ਬਿਤਾਉਣ ਲਈ ਪ੍ਰੇਰਿਆ ਅਤੇ ਸਿਹਤ ਵਿਭਾਗ ਵੱਲੋਂ ਕੈਂਸਰ ਦੀ ਬਿਮਾਰੀ ਬਾਰੇ ਮਹੱਤਵਪੂਰਨ ਜਾਣਕਾਰੀ ਦੇਣ ਲਈ ਤਿਆਰ ਕੀਤੀ ਇੱਕ ਲਘੂ ਫਿਲਮ ਵੀ ਵਿਖਾਈ ਗਈ। ਜਿਸ ਵਿੱਚ ਹਰ ਤਰ੍ਹਾਂ ਦੇ ਕੈਂਸਰ ਅਤੇ ਇਸ ਦੇ ਕਾਰਨਾ ਬਾਰੇ ਅਤੇ ਇਲਾਜ ਬਾਰੇ ਵਿਸਥਾਰ ਨਾਲ ਦਰਸਾਇਆ ਗਿਆ ਹੈ। ਇਸ ਸੈਮੀਨਾਰ ਦਾ ਪ੍ਰਬੰਧ ਪ੍ਰਿੰਸੀਪਲ ਮੈਡਮ ਹੇਮਲਤਾ ਕਪੂਰ ਦੀ ਅਗਵਾਈ ਹੇਠ ਮੈਡਮ ਮਧੂ ਬਾਲਾ, ਮੈਡਮ ਮੀਨੂੰ ਕਾਮਰਾ ਅਤੇ ਮੈਡਮ ਰੇਨੂੰ ਨਾਗਪਾਲ ਵੱਲੋਂ ਕੀਤਾ ਗਿਆ।