District NewsMalout News

ਭਾਰਤੀ ਵਾਯੂ ਸੈਨਾ ਵਿੱਚ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨਲਾਈਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ- ਡਿਪਟੀ ਕਮਿਸ਼ਨਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤੀ ਵਾਯੂ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਲਈ ਕੀਤੀ ਜਾ ਰਹੀ ਹੈ। ਭਰਤੀ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰ https://agnipathvayu.cdac.in/AV/ ਵੈੱਬਸਾਈਟ ‘ਤੇ ਲਾਗਇਨ ਕਰ ਸਕਦੇ ਹਨ। ਭਾਰਤੀ ਵਾਯੂ ਸੈਨਾ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਸੰਬੰਧੀ ਇਹ ਭਰਤੀ ਟੈਸਟ ਕਮਿਸ਼ਨਡ ਅਫ਼ਸਰ/ਪਾਈਲਟ ਅਤੇ ਨੈਵੀਗੇਟਰ ਵਾਸਤੇ ਨਹੀਂ ਹੈ। ਬਿਨੈਕਾਰ ਅਗਨਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ ਅਤੇ ਹਦਾਇਤਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਹਨਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ ਹੋਵੇ (ਦੋਵੇ ਤਰੀਕਾਂ ਮਿਲਾ ਕੇ) ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣ-ਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਅਤੇ ਬਿਨੈਕਾਰ ਨੂੰ ਭਰਤੀ ਸਮੇਂ ਅਣ-ਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈੱਬਸਾਈਟ https://agnipathvayu.cdac.in/AV/ ‘ਤੇ ਹਾਸਿਲ ਕਰ ਸਕਦਾ ਹੈ।

 

Author: Malout Live

Leave a Reply

Your email address will not be published. Required fields are marked *

Back to top button