ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
ਸੁਲਤਾਨਪੁਰ ਲੋਧੀ :ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਸਮੇਤ ਪੂਰੀ ਦੁਨੀਆਂ ਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ ‘ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ ਦੇਸ਼ -ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਧਰਤੀ ਉੱਤੇ ਪਹੁੰਚ ਰਹੀਆਂ ਹਨ ਤੇ ਮੱਥਾ ਟੇਕ ਕੇ ਆਪਣਾ ਜੀਵਨ ਸਫਲ ਬਣਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ, ਪੰਜਾਬ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਰਾਣਾ ਗੁਰਜੀਤ ਸਿੰਘ, ਵਿਧਾਇਕ ਨਵਤੇਜ ਸਿੰਘ ਚੀਮਾ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਸ੍ਰੀ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲੱਖਾਂ ਦੀ ਗਿਣਤੀ ਵਿਚ ਸੰਗਤ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪੁੱਜ ਚੁੱਕੀ ਹੈ ਜਦਕਿ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਵੀ ਦੁਨੀਆਂ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਪੁੱਜ ਰਹੇ ਹਨ। ਦੇਸ਼ ਵਿਦੇਸ਼ ‘ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ ‘ਚ ਸ਼ਰਧਾ ਤੇ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ।