ਕੈਪਟਨ ਅਮਰਿੰਦਰ ਸਿੰਘ ਨੇ ਬਟਾਲਾ ਵਿਖੇ 'ਪ੍ਰਕਾਸ਼ ਪੁਰਬ ਮਾਰਗ' ਦਾ ਰੱਖਿਆ ਨੀਂਹ ਪੱਥਰ

ਬਟਾਲਾ:- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੇ ਆਸ ਪ੍ਰਗਟਾਉਂਦਿਆਂ ਕਿਹਾ ਕਿ ਪਾਕਿਸਤਾਨ ਸਿੱਖ ਧਰਮ ਦੀਆਂ ਭਾਵਨਾਵਾਂ ਅਤੇ ਰਵਾਇਤਾਂ ਨੂੰ ਸਮਝਦੇ ਹੋਏ ਭਾਰਤੀ ਸ਼ਰਧਾਲੂਆਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵਸੂਲੀ ਜਾਣ ਵਾਲੀ 20 ਡਾਲਰ ਦੀ ਫੀਸ ਨੂੰ ਮੁਆਫ ਕਰੇਗਾ। ਉਨ੍ਹਾਂ ਕਿਹਾ ਕਿ ਇਥੋਂ ਤਕ ਕਿ ਅਕਬਰ ਨੇ ਵੀ ਗੈਰ-ਮੁਸਲਿਮ ਧਰਮਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਜ਼ਜੀਆ ਟੈਕਸ ਮੁਆਫ ਕੀਤਾ ਸੀ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸਿੱਖ ਸ਼ਰਧਾਲੂਆਂ 'ਤੇ ਲਾਈ ਗਈ 20 ਡਾਲਰ ਦੀ ਫੀਸ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰੇ ਵਿਧਾਇਕਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਸ ਪਹਿਲੇ ਜਥੇ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪੂਰੀ ਵਜ਼ਾਰਤ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਕੀਤੇ ਜਾ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਗਿਆ।