Punjab
2001 ‘ਚ ‘ਸੰਸਦ ਹਮਲੇ’ ਦੇ ਸ਼ਹੀਦਾਂ ਨੂੰ ਕੈਪਟਨ ਵਲੋਂ ਸ਼ਰਧਾਂਜਲੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 13 ਦਸੰਬਰ, 2001 ਨੂੰ ਸੰਸਦ ‘ਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ ਅਤੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਹੈ। ਕੈਪਟਨ ਨੇ ਆਪਣੀ ਫੇਸਬੁੱਕ ‘ਤੇ ਸ਼ਹੀਦਾਂ ਨੂੰ ਸਲਾਮੀ ਦਿੰਦਿਆਂ ਲਿਖਿਆ ਕਿ ਇਨ੍ਹਾਂ ਸ਼ਹੀਦਾਂ ਦਾ ਸਾਹਸ ਅਤੇ ਬਹਾਦਰੀ ਹਰ ਭਾਰਤ ਵਾਸੀ ਨੂੰ ਪ੍ਰੇਰਿਤ ਕਰਦੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ।
ਦੱਸ ਦੇਈਏ ਕਿ ਲੋਕਤੰਤਰ ਦੇ ਮੰਦਰ ਕਹੇ ਜਾਣ ਵਾਲੀ ਭਾਰਤੀ ਸੰਸਦ ‘ਤੇ 13 ਦਸੰਬਰ, 2001 ਨੂੰ ਅੱਤਵਾਦੀ ਹਮਲਾ ਹੋਇਆ ਸੀ, ਜਿਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਹਮਲੇ ਨੂੰ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵਲੋਂ ਅੰਜਾਮ ਦਿੱਤਾ ਗਿਆ ਸੀ ਅਤੇ ਇਸ ਹਮਲੇ ਦਾ ਮਾਸਟਰ ਮਾਈਂਡ ਅਫਜ਼ਲ ਗੁਰੂ ਸੀ, ਜਿਸ ਤੋਂ ਬਾਅਦ ਉਸ ਨੂੰ ਫਾਂਸੀ ਦੇ ਦਿੱਤੀ ਗਈ ਸੀ।