District News

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੁੱਟੀਵਾਲਾ ਵਿਖੇ ਕਰੀਅਰ ਗਾਈਡੈਂਸ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ 12 ਮਾਰਚ :- ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜਗਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਸਾਂਝੇ ਉੱਦਮਾਂ ਸਦਕਾ ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇ.ਅਰਵਿੰਦ ਕੁਮਾਰ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੁੱਟੀਵਾਲਾ ਵਿਖੇ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ

ਜਿਸ ਵਿੱਚ 38 ਵਿਦਿਆਰਥੀਆਂ ਹਾਜਰ ਸਨ। ਜਿਸ ਵਿੱਚ ਦਵਿੰਦਰ ਛਾਬੜਾ ( ਲੈਕਚਰਾਰ ਸਸਸਸ ਸੋਥਾ) ਵਲੋਂ ਵਿਦਿਆਰਥੀਆਂ ਨੂੰ ਦਸਵੀਂ ਅਤੇ ਬਾਰਵੀਂ ਤੋਂ ਬਾਅਦ ਵੱਖ ਵੱਖ ਕੋਰਸਾਂ, ਜਿਵੇਂ ਪੋਲੀਟੈਕਨਿਕ ਡਿਪਲੋਮਾ, ਆਈ.ਟੀ. ਆਈ., ਆਈ.ਆਈ.ਟੀ/ਆਈ.ਆਈ.ਐਸ.ਈ.ਆਰ. ਸੰਸਥਾਵਾਂ, ਪੈਰਾ ਮੈਡੀਕਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ ।ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਤੋਂ ਅਰਸ਼ਪ੍ਰੀਤ ਸਿੰਘ ਕਰੀਅਰ ਕਾਊਂਸਲਰ ਵੱਲੋਂ ਵੱਖ-ਵੱਖ ਮੁਕਾਬਲੇ ਦੀਆ ਪ੍ਰੀਖਿਆਵਾਂ ਅਤੇ ਇਹਨਾ ਦੀ ਤਿਆਰੀ, ਸਿਵਲ ਸਰਵਿਸਿਸ/ਜੁਡੀਸ਼ੀਅਰੀ ਆਦਿ ਦੀ ਤਿਆਰੀ ਅਤੇ ਰੱਖਿਆ ਸੇਨਾਵਾਂ ਵਿੱਚ ਜਾਣ ਲਈ ਮਹਾਰਾਜਾ ਰਣਜੀਤ ਸਿੰਘ ਅਤੇਮਾਈ ਭਾਗੋ ਆਰਮਡ ਫੋਰਸਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਬਾਰੇ ਗਾਈਡ ਕੀਤਾ ਅਤੇ ਨਾਲ ਹੀ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਵੱਲੋ ਦਿੱਤੀਆ ਜਾਂਦੀਆ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।  ਇਸ ਸੈਮੀਨਾਰ ਦੌਰਾਨ ਸਕੂਲ ਦੇ ਪ੍ਰਿੰਸੀਪਲ ਮਧੂ ਬਾਲਾ, ਗਾਈਡੈਂਸ ਇੰਚਾਰਜ ਸ੍ਰੀ ਬੂਟਾ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Back to top button