ਪਸ਼ੂ ਪਾਲਣ ਵਿਭਾਗ ਵੱਲੋਂ ਸਰਕਾਰੀ ਕੈਟਲ ਪੋਂਡ ਰੱਤਾ ਟਿੱਬਾ ਅਤੇ ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

ਮਲੋਟ: ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਤੇ ਗਊ ਭਲਾਈ ਕੈਂਪ ਮਹਾਂਵੀਰ ਗਊਸਾਲਾ ਮਲੋਟ ਅਤੇ ਸਰਕਾਰੀ ਕੈਟਲ ਪੌਂਡ ਪਿੰਡ ਰੱਤਾ ਟਿੱਬਾ ਵਿਖੇ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਵਿੱਚ ਹਾਜ਼ਰੀਨ ਨੂੰ ਸੰਬੋਧਿਤ ਕਰਦੇ ਹੋਏ ਪਸ਼ੂ ਪਾਲਣ ਮੰਤਰੀ ਨੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਅਖਿਆ, ਉਹਨਾਂ ਕਿਹਾ ਕਿ ਛੋਟੇ ਪਸ਼ੂ ਪਾਲਕਾਂ ਨੂੰ ਵਿਭਾਗੀ ਸਕੀਮਾਂ ਸੰਬੰਧੀ ਜਾਗਰੂਕ ਕੀਤਾ ਜਾਵੇ ਤਾਂ ਕਿ ਉਹਨਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਸ. ਅਮਿਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਸ਼ੂਆਂ ਦੀ ਭਲਾਈ ਲਈ ਵੱਧ ਤੋਂ ਵੱਧ ਵੈਕਸੀਨੇਸ਼ਨ ਕੈਂਪ ਲਗਾਏ ਜਾਣ ਤਾਂ ਜੋ ਬੇਜ਼ੁਬਾਨੇ ਪਸ਼ੂਆਂ ਦਾ ਇਲਾਜ ਮੌਕੇ ਤੇ ਕੀਤਾ ਜਾ ਸਕੇ। ਇਸ ਕੈਂਪ ਵਿੱਚ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਜਿਲ੍ਹੇ ਦੀ ਹਰ ਇੱਕ ਗਊਸ਼ਾਲਾ ਵਿੱਚ ਪਸ਼ੂਆਂ ਦੇ ਇਲਾਜ ਅਤੇ

ਸਮੇਂ ਸਿਰ ਵੈਕਸੀਨੇਸ਼ਨ ਨੂੰ ਯਕੀਨੀ ਬਣਾਉਣ ਲਈ ਇੱਕ ਵੈਟਨਰੀ ਟੀਮ ਦੀ ਤੈਨਾਤੀ ਕੀਤੀ ਹੋਈ ਹੈ। ਉਹਨਾਂ ਨੇ ਕੈਬਨਿਟ ਮੰਤਰੀ ਨੂੰ ਵਿਸ਼ਵਾਸ਼ ਦਿਵਾਇਆ ਕਿ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਪਸ਼ੂ ਪਾਲਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ਅਤੇ ਵਿਭਾਗੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਮੇਂ-ਸਮੇਂ ਤੇ ਪਿੰਡਾਂ ਵਿੱਚ ਪਸ਼ੂ ਭਲਾਈ ਕੈਂਪ ਲਗਾਏ ਜਾ ਰਹੇ ਹਨ। ਡਾ. ਵਨੀਤ ਕੁਮਾਰ ਜੋਸ਼ੀ ਨੇ ਕੈਬਨਿਟ ਮੰਤਰੀ ਖੁੱਡੀਆਂ ਨੂੰ ਕੈਂਪ ਵਿੱਚ ਪਹੁੰਚਣ ਤੇ ਜੀ ਆਇਆ ਕਿਹਾ ਅਤੇ ਦੱਸਿਆ ਕਿ ਗਊਸੇਵਾ ਕਮਿਸ਼ਨ ਪੰਜਾਬ ਵੱਲੋਂ ਹਰੇਕ ਕੈਂਪ ਲਈ 25000/-ਰੁਪੈ ਦੀਆਂ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਵਿੱਚ ਮਹਾਵੀਰ ਗਊਸ਼ਾਲਾ ਦੇ ਮੁੱਖ ਸੇਵਾਦਾਰ ਸ਼੍ਰੀ ਸੰਦੀਪ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਪਸ਼ੂ ਪਾਲਣ ਵਿਭਾਗ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਕੈਂਪ ਵਿੱਚ ਡਾ. ਪ੍ਰਸ਼ੋਤਮ ਕੁਮਾਰ ਮਾਂਝੀ, ਡਾ. ਰਮਨਦੀਪ ਸਿੰਘ ਸੀਨੀਅਰ ਵੈਟਨਰੀ ਇੰਸਪੈਕਟਰ, ਡਾ. ਪ੍ਰਿੰਸ ਸੀਨੀਅਰ ਵੈਟਨਰੀ ਇੰਸਪੈਕਟਰ, ਮਨਵਿੰਦਰ ਸਿੰਘ ਵੈਟਨਰੀ ਇੰਸਪੈਕਟਰ, ਗੁਰਮੀਤ ਸਿੰਘ ਮਹਿਤਾ, ਮਨਵਿੰਦਰ ਸਿੰਘ ਵੈਟਨਰੀ ਇੰਸਪੈਕਟਰ, ਗੁਰਮੀਤ ਸਿੰਘ ਮਹਿਤਾ ਅਤੇ ਮਨਪ੍ਰੀਤ ਸਿੰਘ ਨੇ ਬਿਮਾਰ ਗਊਆਂ ਦਾ ਇਲਾਜ ਕੀਤਾ। Author: Malout Live